ਆਮ ਆਦਮੀ ਕਲੀਨਿਕਾਂ ਨੇ ਲੋਕਾਂ ਨੂੰ ਘਰਾਂ ਨੇੜੇ ਮੁਹੱਈਆ ਕਰਵਾਈਆਂ ਸਿਹਤ ਸਹੂਲਤਾਵਾਂ: ਜੌੜਾਮਾਜਰਾ

ਸਮਾਣਾ/ਪਟਿਆਲਾ, (ਦ ਸਟੈਲਰ ਨਿਊਜ਼)। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਵਾਂ ਪ੍ਰਦਾਨ ਕਰਨ ਲਈ 15 ਅਗਸਤ 2022 ਨੂੰ ਸੂਬੇ ਭਰ ‘ਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ, ਜਿਨ੍ਹਾਂ ਦਾ ਲੋਕਾਂ ਨੂੰ ਸਿਹਤ ਸਹੂਲਤਾਵਾਂ ਪ੍ਰਾਪਤ ਕਰਨ ‘ਚ ਵੱਡਾ ਲਾਭ ਹੋਇਆ ਹੈ।

Advertisements

ਸਮਾਣਾ ਹਲਕੇ ਦੇ ਪਿੰਡ ਰੇਤਗੜ੍ਹ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਸਬੰਧੀ ਗੱਲ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਕਲੀਨਿਕ ਦੇ ਚੱਲਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਵਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਕਰੀਬ ਸਾਢੇ ਅੱਠ ਮਹੀਨੇ ‘ਚ 15 ਹਜ਼ਾਰ 569 ਮਰੀਜ਼ਾਂ ਵੱਲੋਂ ਇਸ ਕਲੀਨਿਕ ‘ਚ ਓ.ਪੀ.ਡੀ. ਸੇਵਾਵਾਂ ਪ੍ਰਾਪਤ ਕੀਤੀਆਂ ਗਈਆਂ ਹਨ। ਜਦਕਿ 3114 ਮਰੀਜ਼ਾਂ ਦੇ ਟੈਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਜਿਥੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ, ਉਥੇ ਹੀ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਖੇ ਭੀੜ ਘਟਾਉਣ, ਮਰੀਜ਼ਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਸਮੇਤ ਮਰੀਜ਼ਾਂ ਦਾ ਆਨ ਲਾਈਨ ਰਿਕਾਰਡ ਮੈਨਟੇਨ ਕਰਨ ‘ਚ ਵੀ ਇਹ ਕਲੀਨਿਕ ਸਹਾਈ ਹੋਏ ਹਨ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ 40 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਜਲਦੀ ਹੀ ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ਤਾਂ ਜੋ ਹਰੇਕ ਵਿਅਕਤੀ ਨੂੰ ਆਸਾਨੀ ਨਾਲ ਤੇ ਘਰਾਂ ਦੇ ਨੇੜੇ ਹੀ ਸਿਹਤ ਸਹੂਲਤ ਮਿਲ ਸਕਣ।

LEAVE A REPLY

Please enter your comment!
Please enter your name here