ਟੀਕਾ ਲਗਾਉਣ ਦੀ ਮੁਹਿੰਮ ਤਹਿਤ 52 ਕੁੱਤਿਆਂ ਨੂੰ ਲਗਾਏ ਹਲਕਾਅ ਰੋਕੂ ਟੀਕੇ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਨਗਰ ਨਿਗਮ ਕਮਿਸ਼ਨਰ-ਕਮ- ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਤਹਿਤ ਪਸ਼ੂ ਪਾਲਣ ਵਿਭਾਗ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਆਵਾਰਾ ਕੂਤਿਆਂ ਨੂੰ ਟੀਕਾ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ 52 ਕੂਤਿਆਂ ਨੂੰ ਹਲਕਾਅ ਰੋਕੂ ਟੀਕਾਕਰਨ ਕੀਤਾ ਗਿਆ। ਇਸੇ ਕੜੀ ਤਹਿਤ ਇੰਚਾਰਜ ਵੈਟਨਰੀ ਹਸਪਤਾਲ ਅਬੋਹਰ ਡਾ. ਅਮਿਤ ਨੈਨ ਦੀ ਸਮੁੱਚੀ ਟੀਮ ਵੱਲੋਂ ਅਬੋਹਰ ਹਲਕੇ ਦੇ ਵੱਖ-ਵੱਖ ਏਰੀਏ ਅਤੇ ਸੜਕਾਂ ਤੇ ਘੁੰਮ ਰਹੇ ਕੁੱਤਿਆਂ ਨੂੰ ਫੜ ਕੇ ਹਲਕਾਅ ਰੋਕੂ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਰਾਹੀਂ ਅਬੋਹਰ ਹਲਕੇ ਦੇ ਅਵਾਰਾ ਕੁੱਤਿਆਂ ਨੂੰ ਹਲਕਾਅ ਰੋਕੂ ਟੀਕੇ ਲਗਾਏ ਜਾ ਰਹੇ ਹਨ ਤਾਂ ਜੋ ਇਨ੍ਹਾਂ ਤੋਂ ਬਿਮਾਰੀਆਂ ਨਾ ਫੈਲਣ।  
ਇਸ ਕਾਰਜ ਵਿੱਚ ਚੀਫ ਸੈਨਟਰੀ ਇੰਸਪੈਕਟਰ ਇਕਬਾਲ ਸਿੰਘ, ਸੈਨਟਰੀ ਇੰਸਪੈਕਟਰ ਅਸਵਨੀ ਮਿਗਲਾਨੀ, ਸੈਨਟਰੀ ਇੰਸਪੈਕਟਰ ਨਗਰ ਨਿਗਮ ਅਬੋਹਰ ਅਸੋਕ ਕੁਮਾਰ ਆਦਿ ਵੱਲੋਂ ਪੂਰਾ ਸਹਿਯੋਗ ਦਿੱਤਾ ।

Advertisements

LEAVE A REPLY

Please enter your comment!
Please enter your name here