ਯੂਨੀਵਰਸਿਟੀ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ‘ਤੇ ਵਿਸ਼ੇਸ਼ ਲੈਕਚਰ

ਪਟਿਆਲਾ (ਦ ਸਟੈਲਰ ਨਿਊਜ਼)। ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਕੌਮਾਂਤਰੀ ਮਜ਼ਦੂਰ ਦਿਵਸ ‘ਤੇ ‘ਮਜ਼ਦੂਰ ਪ੍ਰਬੰਧਨ ਸਬੰਧਾਂ ਵਿੱਚ ਸਮਕਾਲੀ ਮੁੱਦੇ’ ਵਿਸ਼ੇ ‘ਤੇ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਸਕੂਲ ਆਫ਼ ਬਿਜ਼ਨਸ ਮੈਨੇਜਮੈਂਟ ਐਂਡ ਕਾਮਰਸ ਦੇ ਕੋਆਰਡੀਨੇਟਰ ਡਾ. ਸੁਲਕਸ਼ਨਾ ਦਿਵੇਦੀ ਨੇ ਭਾਸ਼ਣ ਦਿੰਦਿਆਂ ਮਜ਼ਦੂਰ ਦਿਵਸ ਦੀ ਸ਼ੁਰੂਆਤ ਬਾਰੇ ਜਾਣਕਾਰੀ ਦਿੱਤੀ।
ਕਿਰਤ ਸੁਧਾਰਾਂ ‘ਤੇ ਡਾ. ਦਿਵੇਦੀ ਦੀ ਵਿਚਾਰ-ਵਟਾਂਦਰੇ ਵਿੱਚ ਮਜ਼ਦੂਰੀ ਕੋਡ, 2019 ਨਾਲ ਸਬੰਧਤ ਮੁੱਦਿਆਂ ਨੂੰ ਸ਼ਾਮਲ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਕਾਨੂੰਨਾਂ ਨੂੰ ਸਰਲ ਬਣਾਉਣ ਨਾਲ ਉਦਯੋਗ ਅਤੇ ਰੁਜ਼ਗਾਰ ਨੂੰ ਹੁਲਾਰਾ ਮਿਲੇਗਾ ਅਤੇ ਨਾਲ ਹੀ ਸੁਰੱਖਿਆ ਅਤੇ ਕੰਮਕਾਜੀ ਹਾਲਤਾਂ ਦੇ ਨਿਯਮਾਂ ਦਾ ਆਧੁਨਿਕੀਕਰਨ ਹੋਵੇਗਾ। ਉਹਨਾਂ ਪਲੇਟਫਾਰਮ ਵਰਕਰਾਂ ਨੂੰ ਸਮਾਜਿਕ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਦੀ ਜ਼ਰੂਰਤ ‘ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰੋ. ਗੁਰਦੀਪ ਸਿੰਘ ਬੱਤਰਾ, ਡੀਨ ਅਕਾਦਮਿਕ ਮਾਮਲੇ, ਓਪਨ ਯੂਨੀਵਰਸਿਟੀ, ਪਟਿਆਲਾ ਨੇ ਆਟੋਮੇਸ਼ਨ ਦੇ ਮੱਦੇਨਜ਼ਰ ਮਜ਼ਦੂਰਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਭਵਿੱਖ ਵਾਦੀ ਪਹੁੰਚ ਅਪਣਾਉਣ ‘ਤੇ ਜ਼ੋਰ ਦਿੱਤਾ।

Advertisements

LEAVE A REPLY

Please enter your comment!
Please enter your name here