ਸਰਕਾਰੀ ਕਾਲਜ ਦੇ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਦਾ ਕਸੌਲੀ ਵਿਖੇ ਵਿੱਦਿਅਕ ਟੂਰ

ਰੂਪਨਗਰ (ਦ ਸਟੈਲਰ ਨਿਊਜ਼), ਧਰੂਵ ਨਾਰੰਗ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਸ.ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਸਰ ਸੀ.ਵੀ. ਰਮਨ ਸਾਇੰਸ ਸੁਸਾਇਟੀ ਦੇ ਪ੍ਰਧਾਨ ਡਾ. ਦਲਵਿੰਦਰ ਸਿੰਘ ਦੀ ਅਗਵਾਈ ਹੇਠ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਕਸੌਲੀ (ਹਿਮਾਚਲ ਪ੍ਰਦੇਸ਼) ਵਿਖੇ ਲਿਜਾਇਆ ਗਿਆ।

Advertisements

ਇਸ ਵਿੱਦਿਅਕ ਟੂਰ ਦੇ ਇੰਚਾਰਜ ਪ੍ਰੋ. ਕੀਰਤੀ ਭਾਗੀਰਥ, ਪ੍ਰੋ. ਜਗਜੀਤ ਸਿੰਘ ਅਤੇ ਸ਼੍ਰੀ ਸੁਨੀਲ ਕੁਮਾਰ, (ਜੇ.ਐੱਲ.ਏ.) ਨੇ ਵਿਦਿਆਰਥੀਆਂ ਦੀ ਰਹਿਨੁਮਾਈ ਹੇਠ ਬੀ.ਐਸ.ਸੀ. (ਨਾਨ-ਮੈਡੀਕਲ) ਦੇ 45 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਵਿੱਦਿਅਕ ਟੂਰ ਦਾ ਉਦੇਸ਼ ਵਿਦਿਆਰਥੀਆਂ ਨੂੰ ਹਿਮਾਚਲ ਪ੍ਰਦੇਸ਼ ਦੇ ਇਤਿਹਾਸ, ਕੁਦਰਤੀ ਦ੍ਰਿਸ਼ ਅਤੇ ਪ੍ਰਸਿੱਧ ਸਥਾਨਾਂ ਤੋਂ ਜਾਣੂ ਕਰਵਾਉਣਾ ਸੀ। ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਕੁਦਰਤ ਦੇ ਰਮਣੀਕ ਨਜਾਰਿਆਂ ਦਾ ਆਨੰਦ ਮਾਣਦੇ ਹੋਏ ਟਰੈਕਿੰਗ ਕੀਤੀ, ਮੌਂਕੀ ਪੁਆਇੰਟ ਅਤੇ ਕਰਿਸਟ ਚਰਚ ਦੇ ਦਰਸ਼ਨ ਵੀ ਕੀਤੇ।

ਇਸ ਮੌਕੇ ਵਿਦਿਆਰਥੀਆਂ ਨੇ ਸੂਰਜ ਛਿਪਣ (ਸਨ ਸੈੱਟ ਪੁਆਇੰਟ) ਦੇ ਦ੍ਰਿਸ਼ ਦਾ ਆਨੰਦ ਮਾਣਿਆ। ਵਾਪਸੀ ਸਮੇਂ ਵਿਦਿਆਰਥੀਆਂ ਨੇ ਕਸੌਲੀ ਮਾਰਕੀਟ ਵਿੱਚ ਹਿਮਾਚਲ ਦੇ ਸਭਿਆਚਾਰ ਨੂੰ ਦਰਸ਼ਾਉਂਦੀਆਂ ਦਸਤਕਾਰੀ ਵਸਤਾਂ ਦੀ ਖਰੀਦਦਾਰੀ ਕੀਤੀ ਅਤੇ ਮੈਡੀਟੇਸ਼ਨ ਪੁਆਇੰਟ ਵੀ ਦੇਖਿਆ। ਇਹ ਵਿਦਿਅਕ ਟੂਰ ਵਿਦਿਆਰਥੀਆਂ ਲਈ ਯਾਦਗਾਰੀ ਹੋ ਨਿਬੜਿਆ।

LEAVE A REPLY

Please enter your comment!
Please enter your name here