ਰੁਪਿੰਦਰਜੀਤ ਚਹਿਲ ਨੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਦਾ ਸੰਭਾਲਿਆ ਅਹੁਦਾ

ਪਟਿਆਲਾ, (ਦ ਸਟੈਲਰ ਨਿਊਜ਼): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੀਤੇ ਗਏ ਤਬਾਦਲਿਆਂ ਕਰਕੇ ਪਟਿਆਲਾ ਤੋਂ ਤਬਦੀਲ ਹੋਏ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਦੀ ਥਾਂ ਜਲੰਧਰ ਤੋਂ ਤਬਦੀਲ ਹੋ ਕੇ ਇੱਥੇ ਆਏ ਮੈਡਮ ਰੁਪਿੰਦਰਜੀਤ ਚਹਿਲ ਨੇ ਆਪਣਾ ਅਹੁਦਾ ਸੰਭਾਂਲ ਲਿਆ ਹੈ।

Advertisements

ਨਵੇਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮੈਡਮ ਰੁਪਿੰਦਰਜੀਤ ਚਹਿਲ ਦਾ ਪਟਿਆਲਾ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਸਮੇਤ ਬਾਰ ਐਸੋਸੀਏਸ਼ਨ ਪਟਿਆਲਾ ਦੇ ਮੈਂਬਰ ਐਡਵੋਕੇਟਸ ਨੇ ਇੱਥੇ ਪੁੱਜਣ ‘ਤੇ ਸਵਾਗਤ ਕੀਤਾ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਵੀ ਮੈਡਮ ਚਹਿਲ ਦਾ ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਂਲਣ ‘ਤੇ ਰਸਮੀ ਸਵਾਗਤ ਕੀਤਾ।

LEAVE A REPLY

Please enter your comment!
Please enter your name here