ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਲਾਹੇਵੰਦ ਸਿੱਧ

ਫਾਜ਼ਿਲਕਾ,(ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਦੇ ਮਾਰਗਦਰਸ਼ਨ ਹੇਠ ਸੂਬੇ ਵਿਚ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਅਹਿਮ ਯੋਗਦਾਨ ਪਾ ਰਹੇ ਹਨ। ਜ਼ਿਲੇ੍ਹ ਵਿਚ ਵੀ ਆਮ ਆਦਮੀ ਕਲੀਨਿਕ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਘਰਾਂ ਦੇ ਨੇੜੇ ਹੀ ਬੁਨਿਆਦੀ ਉਚ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਕੀਤਾ।

Advertisements

ਸਿਵਲ ਸਰਜਨ ਡਾ. ਸਤੀਸ਼ ਗੋਇਲਾ ਨੇ ਦੱਸਿਆ ਕਿ ਹੁਣ ਤੱਕ ਕਰੀਬ 59240 ਲੋਕ ਲੈ ਚੁੱਕੇ ਹਨ ਜਿਨ੍ਹਾਂ ਵਿਚੋਂ ਕਰੀਬ 5537 ਲੋਕਾਂ ਦੇ ਮੁਫਤ ਟੈਸਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿਚ ਕੁੱਲ 23 ਆਮ ਆਦਮੀ ਕਲੀਨਿਕ ਚਲ ਰਹੇ ਹਨ ਜ਼ੋ ਕਿ ਸ਼ਹਿਰੀ ਖੇਤਰ ਅਤੇ ਪੇਂਡੂ ਖੇਤਰ ਵਿਚ ਕਾਰਜਸ਼ੀਲ ਹਨ।ਉਨ੍ਹਾਂ ਦੱਸਿਆ ਕਿ ਅਪ੍ਰੈਲ ਮਹੀਨੇ ਵਿਚ ਕੁੱਲ 13962 ਲੋਕਾਂ ਨੇ ਓ.ਪੀ.ਡੀ. ਵਿਚ ਲਾਭ ਲਿਆ ਅਤੇ 1144 ਟੈਸਟ ਮੁਫਤ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਵਿਖੇ 455, ਅਬੋਹਰ ਦੇ ਦੋ ਕਲੀਨਿਕ ਵਿਚ 1425 ਅਤੇ 1023 ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਪ੍ਰਾਪਤ ਕੀਤਾ। ਪੇਂਡੂ ਖੇਤਰ ਵਿਚ ਬਣੇ ਆਮ ਆਦਮੀ ਕਲੀਨਿਕ ਪੰਜਕੋਸੀ ਵਿਖੇ 509, ਪੰਨੀਵਾਲਾ 690, ਮੌਜਗੜ 554, ਚੱਕ ਜਾਨੀਸਰ 278, ਜੰਡਵਾਲਾ ਭੀਮੇਸ਼ਾਹ 735, ਘੁਬਾਇਆ 1061, ਲਾਧੂਕਾ 501, ਲਮੋਚੜ ਕਲਾਂ 764, ਵਰਿਆਮ ਖੇੜਾ 636, ਕਿਲਿਆਂ ਵਾਲੀ 514, ਬਲੂਆਣਾ 384, ਖਾਟਵਾਂ 336, ਝੁਮਿਆਂ ਵਾਲੀ 1194, ਕਰਨੀ ਖੇੜਾ 599, ਟਾਹਲੀਵਾਲਾ ਬੋਦਲਾ 496, ਹਸਤਾਕਲਾਂ 740, ਕਲਰਖੇੜਾ 459 ਅਤੇ ਖਿਉਵਾਲੀ ਢਾਬ ਵਿਖੇ 592 ਮਰੀਜਾਂ ਆਦਿ ਨੇ ਮੁਫਤ ਇਲਾਜ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਕਲੀਨਿਕ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਸਿਵਲ ਹਸਪਤਾਲ ਵਿਖੇ ਜਾਉਣ ਦੀ ਬਜਾਏ ਘਰ ਦੇ ਨਜਦੀਕ ਹੀ ਕਲੀਨਿਕ ਵਿਚ ਸਾਰੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਸਟਾਫ ਨੂੰ ਅਪੀਲ ਕੀਤੀ ਕਿ ਪੂਰੀ ਤਨਦੇਹੀ ਨਾਲ ਡਿਉਟੀ ਕੀਤੀ ਜਾਵੇ ਤਾਂ ਜ਼ੋ ਲੋਕਾਂ ਨੂੰ ਇਸ ਦਾ ਪੂਰਾ ਫਾਇਦਾ ਮਿਲ ਸਕੇ।

LEAVE A REPLY

Please enter your comment!
Please enter your name here