ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕਮਲਜੀਤ ਕੰਗ ਤੇ ਜਾਨਲੇਵਾ ਹਮਲਾ, ਹਾਲਤ ਗੰਭੀਰ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਕੈਨੇਡਾ ਦੀ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਕੰਗ ਦੇ ਸ਼ਰੇਆਮ ਹੀ ਗੋਲੀਆ ਮਾਰਨ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ, ਕਮਲਜੀਤ ਕੰਗ ਜੋ ਕਿ ਅੱਜ ਸਵੇਰੇ ਆਪਣੇ ਘਰ ਤੋ ਬਾਹਰ ਜਾ ਰਹੇ ਸਨ ਤਾਂ ਇਸ ਦੋਰਾਨ ਕੁੱਝ ਨੋਜ਼ਵਾਨ ਗੱਡੀ ਵਿੱਚ ਆਏ ਤੇ ਰਾਹ ਜਾਂਦੇ ਕਮਲਜੀਤ ਕੰਗ ਤੇ ਧਾੜੋ-ਧਾੜ ਗੋਲੀਆ ਚਲਾਉਣੀਆਂ ਸ਼ੁਰੂ ਕਰ ਦਿੱਤੀਆ।

Advertisements

ਇਸ ਦੋਰਾਨ ਉਹਨਾਂ ਨੇ ਦੋੜ ਕੇ ਆਪਣੀ ਜਾਨ ਬਚਾਈ। ਦੱਸ ਦਈਏ ਕੰਗ ਦੇ ਦੋ ਗੋਲੀਆਂ ਲੱਗੀਆ ਹਨ ਅਤੇ ਉਹਨਾਂ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਜਾਰੀ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰ ਹਮਲਾ ਕਰਨ ਤੋ ਪਹਿਲਾ ਕੰਗ ਦੀ ਰੇਕੀ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਨੀਟੂ ਕੰਗ ਨੈਸ਼ਨਲ ਕਬੱਡੀ ਐਸੋਸੀਏਸ਼ਨ ਆਫ ਬੀ ਸੀ ਕੈਨੇਡਾ ਨਾਲ ਸਬੰਧਿਤ ਹੈ ਅਤੇ ਪਿਛਲੇ ਲੰਬੇ ਸਮੇਂ ਤੋ ਕਬੱਡੀ ਦੀ ਪ੍ਰੋਮੋਸ਼ਨ ਨਾਲ ਜੁੜਿਆ ਹੋਇਆ ਸੀ।

LEAVE A REPLY

Please enter your comment!
Please enter your name here