ਬੀਬੀ ਜਗੀਰ ਕੌਰ ਵੱਲੋ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ

ਜਲੰਧਰ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਹਰ ਪਾਰਟੀ ਦਾ ਪ੍ਰਚਾਰ ਜ਼ੋਰਾਂ-ਸ਼ੋਰਾਂ ਤੇ ਹੈ। ਇਸ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

Advertisements

ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਦੀ ਮੌਜੂਦਗੀ ਵਿੱਚ ਬੀਬੀ ਜਗੀਰ ਨੇ ਕਿਹਾ ਕਿ ਸਿੱਖ ਧਰਮ ਅਤੇ ਵਿਰਸੇ ਨਾਲ ਸਬੰਧਤ ਕਈ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਲੋੜ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਹੀ ਸੰਭਵ ਜਾਪਦਾ ਹੈ।

LEAVE A REPLY

Please enter your comment!
Please enter your name here