ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵੱਲੋਂ ਪਲੇਸਮੈਂਟ ਕੈਂਪ 12 ਮਈ ਨੂੰ: ਜ਼ਿਲ੍ਹਾ ਰੋਜ਼ਗਾਰ ਅਫਸਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) ‌। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਿਖੇ ਮਿਤੀ 12 ਮਈ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਨਾਮੀ ਕੰਪਨੀਆਂ ਜਿਵੇਂ ਕਿ ਜੀ.ਐਨ.ਏ. ਇੰਟਰਪ੍ਰਾਈਜਜ਼, ਭਾਰਤ ਫਾਇਨਾਂਸ ਲਿਮ:, ਫੋਨ ਪੇਅ, ਅਲਟੀਮੇਟ ਸੋਲਿਊਸ਼ਨ ਅਤੇ ਰੀਲਾਇੰਸ ਇੰਡਸਟ੍ਰੀਜ਼ ਲਿਮ: ਵੱਲੋਂ ਭਾਗ ਲਿਆ ਜਾ ਰਿਹਾ ਹੈ।

Advertisements

ਇਨ੍ਹਾਂ ਕੰਪਨੀਆਂ ਵੱਲੋਂ ਵੱਖ-ਵੱਖ ਜਾਬ ਰੋਲਜ਼ ਲਈ ਜਿਵੇਂ ਕਿ ਟੈਕਨੀਸ਼ੀਅਨ, ਨਾਨ-ਟੈਕਨੀਸ਼ੀਅਨ, ਬੈਂਕਿੰਗ, ਨਾਨ-ਬੈਂਕਿੰਗ ਅਤੇ ਹੈਲਪਰ ਆਦਿ ਵੱਖ-ਵੱਖ ਸੈਕਟਰਾਂ ਵਿੱਚ ਭਰਤੀ ਕੀਤੀ ਜਾਣੀ ਹੈ। ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੱਠਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਪਾਸ, ਆਈ.ਟੀ.ਆਈ. ਅਤੇ ਡਿਪਲੋਮਾ ਪਾਸ ਪ੍ਰਾਰਥੀ ਮਿਤੀ 12 ਮਈ ਨੂੰ ਸਵੇਰੇ 9 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਆਪਣਾ ਬਾਇਓਡਾਟਾ ਲੈ ਕੇ ਵੱਧ ਤੋਂ ਵੱਧ ਇਸ ਪਲੇਸਮੈਂਟ ਕੈਂਪ ਦਾ ਲਾਭ ਪ੍ਰਾਪਤ ਕਰਨ।

LEAVE A REPLY

Please enter your comment!
Please enter your name here