ਪਾਕਿਸਤਾਨ ਦੀ ਸੁਪਰੀਮ ਕੋਰਟ ਵੱਲੋ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ, ਰਿਹਾਅ ਕਰਨ ਦੇ ਦਿੱਤੇ ਹੁਕਮ

ਦਿੱਲੀ (ਦ ਸਟੈਲਰ ਨਿਊਜ਼),ਜੋਤੀ ਗੰਗੜ੍ਹ। ਪਾਕਿਸਤਾਨ ਦੀ ਸੁਪਰੀਮ ਕੋਰਟ ਵੱਲੋ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਦੇਣ ਦੀ ਖਬਰ ਮਿਲੀ ਹੈ। ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਹਾਲਾਂਕਿ ਇਸਤੋਂ ਪਹਿਲਾਂ ਅਦਾਲਤ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ।

Advertisements

ਤੁਹਾਨੂੰ ਦੱਸ ਦੇਈਏ ਕਿ ਇਮਰਾਨ ਖਾਨ ਨੂੰ ਦੋ ਦਿਨ ਪਹਿਲਾਂ ਤੋਸ਼ਾਖਾਨਾ ਮਾਮਲੇ ‘ਚ ਐਨਏਬੀ ਨੇ ਗ੍ਰਿਫਤਾਰ ਕੀਤਾ ਸੀ। ਇਸਦੇ ਨਾਲ ਹੀ ਅਦਾਲਤ ਨੇ ਨੋਟ ਕੀਤਾ ਕਿ ਏਜੰਸੀ ਨੇ ਰਜਿਸਟਰਾਰ ਦੀ ਇਜਾਜ਼ਤ ਤੋਂ ਬਿਨਾਂ ਅਦਾਲਤ ਦੇ ਅਹਾਤੇ ਵਿੱਚ ਦਾਖਲ ਹੋ ਕੇ ਅਤੇ ਖਾਨ ਨੂੰ ਗ੍ਰਿਫਤਾਰ ਕਰਕੇ “ਅਦਾਲਤ ਦਾ ਅਪਮਾਨ” ਕੀਤਾ ਹੈ। ਚੀਫ਼ ਜਸਟਿਸ ਉਮਰ ਅਤਾ ਬੰਦਿਆਲ, ਜਸਟਿਸ ਮੁਹੰਮਦ ਅਲੀ ਮਜ਼ਹਰ ਅਤੇ ਜਸਟਿਸ ਅਥਰ ਮਿਨੱਲਾਹ ਦੀ ਤਿੰਨ ਮੈਂਬਰੀ ਬੈਂਚ ਨੇ ਇਹ ਨਿਰਦੇਸ਼ ਜਾਰੀ ਕੀਤਾ।

LEAVE A REPLY

Please enter your comment!
Please enter your name here