ਬਿਨ੍ਹਾਂ ਪ੍ਰਵਾਨਗੀ ਜਲੂਸ ਕੱਢਣ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਤਰਤਾ ’ਤੇ ਪਾਬੰਦੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ ਕੋਮਲ ਮਿੱਤਰ ਵਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ਧਾਰ ਟਕੂਏ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਲਈ ਸਬੰਧਤ ਐਸ.ਡੀ.ਐਮ. ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ/ਮੀਟਿੰਗਾਂ ’ਤੇ ਲਾਗੂ ਨਹੀਂ ਹੋਵੇਗਾ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਮਕਾਨ ਮਾਲਕਾਂ, ਮਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ’ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 8 ਜੁਲਾਈ 2023 ਤੱਕ ਲਾਗੂ ਰਹਿਣਗੇ।

Advertisements

LEAVE A REPLY

Please enter your comment!
Please enter your name here