ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵਲੋਂ ਵੱਖ-ਵੱਖ ਸਕੂਲਾਂ ’ਚ ਕਰੀਅਰ ਗਾਈਡੈਂਸ ਪ੍ਰੋਗਰਾਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਸਿੱਖਿਆ ਦਫਤਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਵਜ਼ੀਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਹੀ ਦੇਵੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ-1 (ਲੜਕੇ) ਤਲਵਾੜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ-3 (ਲੜਕੀਆਂ) ਤਲਵਾੜਾ ਵਿਖੇ ਗਿਆਰਵੀਂ ਅਤੇ ਬਾਰਵੀਂ ਕਰ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਕਰੀਅਰ ਗਾਈਡੈਂਸ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਾਣਕਾਰੀ ਦਿੰਦਿਆਂ ਗੁਰਮੇਲ ਸਿੰਘ ਨੇ ਦੱਸਿਆ ਕਿ  ਵਿਦਿਆਰਥੀਆਂ  ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਦੱਸਦੇ ਹੋਏ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾ ਜਿਵੇਂ ਕਿ ਵਿਦਿਆਰਥੀਆਂ ਦੇ ਭਵਿਖ ਦੇ ਕਰੀਅਰ ਲਈ ਕੀਤੀ ਜਾਂਦੀ ਕਾਊਂਸਲਿੰਗ, ਪਲੇਸਮੈਂਟ ਸੈਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀ ਜਾਂਦੀ ਮੁਫਤ ਇੰਟਰਨੈਟ ਸੁਵਿਧਾ, ਸਵੈ ਰੋਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਅਤੇ ਸ਼ਾਰਟ ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਆਪਣੇ ਭਵਿਖ ਦੇ ਕਰੀਅਰ ਸਬੰਧੀ ਹੁਣ ਤੋਂ ਹੀ ਆਪਣੀ ਪਲੈਨਿੰਗ ਬਣਾਉਣ ਲਈ ਕਿਹਾ ਗਿਆ ਅਤੇ ਜੇਕਰ ਇਸ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ, ਤਾਂ ਰੋਜ਼ਗਾਰ ਬਿਊਰੋ ਨਾਲ ਸਪੰਰਕ ਕਰਨ ਅਪੀਲ ਕੀਤੀ ਗਈ।
ਪ੍ਰੋਫੈਸ਼ਨਲ ਮਾਡਲ ਕਰੀਅਰ ਸੈਂਟਰ ਵਿਕਰਮ ਸਿੰਘ ਯੰਗ ਵਲੋਂ ਵਿਦਿਆਰਥੀਆਂ ਨੂੰ ਨੈਸ਼ਨਲ ਕਰੀਅਰ ਸਰਵਿਸਜ ਪੋਰਟਲ ‘ਤੇ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਰੋਜ਼ਗਾਰ ਦਫ਼ਤਰ ਦੀ ਮੋਬਾਇਲ ਐਪ ਡੀਬੀਈਈ ਆਨਲਾਈਨ  ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਬਾਇਲ ਐਪ ਰਾਹੀਂ ਪ੍ਰਾਰਥੀ ਸਵੈ-ਰੋਜ਼ਗਾਰ ਲੋਨ ਲਈ ਵੀ ਅਪਲਾਈ ਕਰ ਸਕਦੇ ਹਨ ਅਤੇ ਹੋਰ ਬਹੁੱਤ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ  ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਵੱਖ-ਵੱਖ ਸਟਰੀਮਾਂ ਦੀ ਪੜ੍ਹਾਈ, ਆਈ.ਟੀ.ਆਈ ਕੋਰਸ, ਡਿਪਲੋਮਾ, ਡਿਗਰੀ ਕੋਰਸਾਂ, ਡਿਫੈਂਸ ਸਰਵਿਸ ਬਾਰੇ ਜਾਣਕਾਰੀ ਦਿੰਦਿਆਂ ਡਿਫੈਂਸ ਸਰਵਿਸ ਵਿੱਚ ਜਾਣ ਲਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੀਪੇਰੇਟਰੀ ਇੰਸਟੀਚਿਊਟ ਮੁਹਾਲੀ ਅਤੇ ਮਾਈ ਭਾਗੋ ਆਰਮਡ ਫੋਰਸਿਸ ਪ੍ਰੀਪੇਰੇਟਰੀ ਇੰਸਟੀਚਿਊਟ ਰਾਹੀਂ ਕਰਵਾਈ ਜਾਂਦੀ ਪੜ੍ਹਾਈ ਬਾਰੇ ਜਾਣਕਾਰੀ ਦਿੱਤੀ ਗਈ।

Advertisements

ਇਸ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਨੌਕਰੀਆਂ ਬੇਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਕਿਸੇ ਨੌਕਰੀ ਲਈ ਇੰਟਰਵਿਊ ਵਿੱਚ ਕਿਸ ਤਰ੍ਹਾਂ ਪੇਸ਼ ਹੋਣਾ ਉਸ ਬਾਰੇ ਟਿਪਸ ਦਿੱਤੇ ਗਏ। ਅਸ਼ਵਨੀ ਕੁਮਾਰ ਫੂਡ ਕਰਾਫਟ ਇੰਸਟੀਚਿਊਟ ਵਲੋਂ ਉਨ੍ਹਾਂ ਦੀ  ਸੰਸਥਾ ਵਿਖੇ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਸਬੰਧਤ ਸਕੂਲਾਂ ਦੇ ਸਮੂਹ ਸਟਾਫ ਅਤੇ ਤਕਰੀਬਨ 930 ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿੱਚ ਭਾਗ ਲਿਆ ਗਿਆ। ਇਸ ਮੌਕੇ ’ਤੇ ਪ੍ਰਿੰਸੀਪਲ  ਜਤਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਵਜ਼ੀਦ, ਪ੍ਰਿੰਸੀਪਲ ਰਾਜੇਸ਼ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਹੀ ਦੇਵੀ, ਪ੍ਰਿੰਸੀਪਲ ਸਰਿਤਾ ਤੇਜੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ-1 (ਲੜਕੇ) ਤਲਵਾੜਾ ਅਤੇ ਪ੍ਰਿੰਸੀਪਲ ਗੁਰਨ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ-3 (ਲੜਕੀਆਂ) ਤਲਵਾੜਾ, ਵਿਕਰਮ ਸਿੰਘ ਯੰਗ ਪ੍ਰੋਫੈਸ਼ਨਲ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ, ਡਾਕਟਰ ਏ ਜਗਨਨਾਥਨ ਪ੍ਰਿੰਸੀਪਲ ਫੂਡ ਕਰਾਫਟ ਇੰਸਟੀਚਿਊਟ ਹਾਜ਼ਰ ਸਨ।

LEAVE A REPLY

Please enter your comment!
Please enter your name here