ਪਿੰਡਾ ਲੋਧੀ ਮਾਜਰਾ ‘ਚ ਦੋ ਰੋਜ਼ਾ ਸੈਮੀਨਾਰ-ਕਮ-ਰੈਫਰੀ ਕੋਚਿੰਗ ਕੈਂਪ ਦੀ ਸਮਾਪਤੀ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ- ਧਰੂਵ ਨਾਰੰਗ । ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਖੇਡ ਸੰਸਥਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਧੀ ਮਾਜਰਾ ਵਿਖੇ ਦੋ ਰੋਜ਼ਾ ਸੈਮੀਨਾਰ ਕਮ ਰੈਫਰੀ ਕੋਚਿੰਗ ਕੈਂਪ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਮੈਂਬਰ ਪੰਚਾਇਤ ਘਨੌਲੀ ਸਰਦਾਰ ਸੁਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਦੱਸਿਆ ਕਿ ਇਸ ਦੋ ਰੋਜ਼ਾ ਕੈਂਪ ਵਿੱਚ ਲਗਭਗ 25 ਖਿਡਾਰੀਆਂ ਵਲੋ ਰੈਫਰੀ ਵਜੋਂ ਸਿਖਲਾਈ ਪ੍ਰਾਪਤ ਕੀਤੀ। ਐਨ.ਜੀ.ਆਈ ਦੇ ਕੋਚ ਸਾਹਿਬਾਨ ਵਲੋਂ ਦੋ ਦਿਨਾਂ ਦੇ ਕੈਂਪ ਦੌਰਾਨ ਵਰਲਡ ਗੱਤਕਾ ਫੈਡਰੇਸ਼ਨ ਦੀ ਰੂਲ ਬੁੱਕ ਮੁਤਾਬਕ ਖੇਡ ਦੀਆਂ ਬਰੀਕੀਆਂ ਤੇ ਤਕਨੀਕੀ ਨੁਕਤਿਆਂ ਤੋਂ ਜਾਣੂ ਕਰਵਾਇਆ ਗਿਆ।

Advertisements

ਇਸ ਮੌਕੇ ਮੁੱਖ ਮਹਿਮਾਨ ਸਰਦਾਰ ਸੁਰਿੰਦਰ ਸਿੰਘ ਜੀ ਅਤੇ ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਵਲੋਂ ਰੈਫਰੀ ਕੈਂਪ ਵਿਚ ਭਾਗ ਲੈਣ ਵਾਲੇ ਗੱਤਕੇਬਾਜਾਂ ਨੂੰ ਸਰਟੀਫਿਕੇਟ ਦਿੱਤੇ ਗਏ ਅਤੇ ਐਨ. ਜੀ. ਏ. ਆਈ. ਦੇ ਕੋਚ ਸਾਹਿਬਾਨ ਸਰਦਾਰ ਇੰਦਰਜੀਤ ਸਿੰਘ ਸਰਦਾਰ ਯਸ਼ਪ੍ਰੀਤ ਸਿੰਘ ਅਤੇ ਸਰਦਾਰ ਰਵਿੰਦਰ ਸਿੰਘ ਨੂੰ ਉਨ੍ਹਾਂ ਵਲੋਂ ਨਿਭਾਈਆਂ ਗਈਆਂ ਮੁਫ਼ਤ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਦੇ ਜਰਨਲ ਸਕੱਤਰ ਗੁਰਵਿੰਦਰ ਸਿੰਘ ਘਨੌਲੀ ਵਲੋਂ ਸਟੇਜ ਸੰਭਾਲਣ ਦੀ ਸੇਵਾ ਨਿਭਾਈ ਗਈ ਅਤੇ ਪ੍ਰਧਾਨ ਬੀਬੀ ਮਨਜੀਤ ਕੌਰ ਵਲੋਂ ਆਏ ਹੋਏ ਮਹਿਮਾਨਾਂ ਅਤੇ ਕੈਂਪਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਦੇ ਸਾਰੇ ਆਹੁਦੇਦਾਰਾਂ ਤੋਂ ਇਲਾਵਾ ਸਰਦਾਰ ਕਰਮਜੀਤ ਸਿੰਘ ਪ੍ਰਧਾਨ ਹੈਲਪਿੰਗ ਹੈਂਡ ਸੋਸਾਇਟੀ ਘਨੌਲੀ,ਸਰਦਾਰ ਅਜਮੇਰ ਸਿੰਘ ਸਰਪੰਚ ਲੋਦੀ ਮਾਜਰਾ, ਸਰਦਾਰ ਅੰਮ੍ਰਿਤਪਾਲ ਸਿੰਘ ਭਰਤਗੜ੍ਹ, ਸਰਦਾਰ ਗੁਰਬਚਨ ਸਿੰਘ ਡਾਇਰੈਕਟਰ ਗੁਰੂ ਨਾਨਕ ਮਾਡਲ ਸਕੂਲ ਲੋਦੀ ਮਾਜਰਾ, ਸਰਦਾਰ ਸੁਰਿੰਦਰ ਸਿੰਘ ਮੈਂਬਰ ਪੰਚਾਇਤ ਸਾਰੇ ਜੋਨ ਪ੍ਰਧਾਨ ਅਤੇ ਪਿੰਡ ਲੋਧੀ ਮਾਜਰਾ ਦੇ ਪਤਵੰਤੇ ਸੱਜਣ ਹਾਜਰ ਸਨ ।

LEAVE A REPLY

Please enter your comment!
Please enter your name here