ਨਗਰ ਨਿਗਮ ਦੀ ਟੀਮ ਨੇ ਪਲਾਸਟਿਕ ਦੇ ਲਿਫਾਫ਼ਿਆਂ ਵਿਕਰੀ ਰੋਕਣ ਲਈ ਵੱਖ-ਵੱਖ ਖੇਤਰਾਂ ’ਚ ਕੀਤੀ ਚੈਕਿੰਗ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)।  ਨਗਰ ਨਿਗਮ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਅੱਜ ਪਲਾਸਟਿਕ ਦੇ ਲਿਫਾਫ਼ਿਆਂ ਦੀ ਵਿਕਰੀ ’ਤੇ ਰੋਕ ਲਗਾਉਣ ਲਈ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਵਲੋਂ ਮੰਡੀ ਰਹੀਮਪੁਰ ਇਲਾਕੇ ਵਿੱਚ 2 ਚਲਾਨ ਕੀਤੇ ਗਏ ਅਤੇ ਸਿੰਗਲ ਯੂਜ਼ ਪਲਾਸਟਿਕ ਜ਼ਬਤ ਕਰ ਲਿਆ ਗਿਆ।

Advertisements

ਇਸ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਬਾਜ਼ਾਰ ਵਿੱਚ ਜਾਣ ਸਮੇਂ ਘਰੋਂ ਹੀ ਕੱਪੜੇ ਜਾਂ ਜੂਟ ਦੇ ਬਣੇ ਥੈਲੇ ਨਾਲ ਲੈ ਕੇ ਜਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਹ ਵੀ ਚਿਤਾਵਨੀ ਦਿੱਤੀ ਗਈ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਦੁਕਾਨਦਾਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਜਾਂ ਵਿਕਰੀ ਕਰਦਾ ਦਿਖਾਈ ਦਿੰਦਾ ਹੈ ਤਾਂ ਉਸ ਉੱਪਰ ਕਾਨੂੰਨੀ ਕਾਰਵਾਈ ਕਰਦੇ ਹੋਏ ਜ਼ੁਰਮਾਨਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here