ਰਾਜੇਸ਼ ਜੋਸ਼ੀ ਨੇ ਨਵੇਂ ਜ਼ਿਲ੍ਹਾ ਮੈਨੇਜਰ ਲੀਡ ਬੈਂਕ ਵਜੋਂ ਲਿਆ ਚਾਰਜ

ਹੁਸ਼ਿਆਰਪੁਰ,(ਦ ਸਟੈਲਰ ਨਿਊਜ਼)। ਰਾਜੇਸ਼ ਜੋਸ਼ੀ ਵਲੋਂ ਜ਼ਿਲ੍ਹਾ ਮੈਨੇਜਰ ਲੀਡ ਬੈਂਕ (ਪੀ.ਐਨ.ਬੀ) ਹੁਸ਼ਿਆਰਪੁਰ ਵਜੋਂ ਚਾਰਜ ਲਿਆ ਗਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਚੀਫ ਮੈਨੇਜਰ ਮੁੱਖ ਦਫ਼ਤਰ ਦਿੱਲੀ, ਬਟਾਲਾ ਅਤੇ ਕਪੂਰਥਲਾ ਵਿਖੇ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਇਸ ਵੇਲੇ ਪੰਜਾਬ ਨੈਸ਼ਨਲ ਬੈਂਕ ਦਾਣਾ ਮੰਡੀ ਬੰਗਾ ਵਿਖੇ ਸੇਵਾ ਨਿਭਾਅ ਰਹੇ ਸਨ।

Advertisements

ਚਾਰਜ ਸੰਭਾਲਣ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਦੀ ਸੁਰੱਖਿਆ ਲਈ ਸਰਕਾਰੀ ਬੀਮਾ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ 2 ਲੱਖ ਰੁਪਏ ਦੇ ਬੀਮੇ ਲਈ ਸਾਲਾਨਾ ਰਾਸ਼ੀ ਕੇਵਲ 436 ਰੁਪਏ ਦੇ ਕੇ ਪ੍ਰਧਾਨ ਮੰਤਰੀ ਜੀਵਨ ਜੋਤੀ ਯੋਜਨਾ ਤੇ 12 ਰੁਪਏ ਸਾਲਾਨਾ ਦੇ ਕੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਦਾ ਲਾਭ ਉਠਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਉਮਰ 18 ਤੋਂ 50 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਸਬੰਧੀ ਜਲਦ ਹੀ ਪਿੰਡ ਪੱਧਰ ’ਤੇ ਕੈਂਪ ਲਗਾਏ ਜਾਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬੇ ਰਾਹੋਂ ਨਾਲ ਸਬੰਧ ਰੱਖਣ ਵਾਲੇ ਰਾਜੇਸ਼ ਜੋਸ਼ੀ ਨੇ 1986 ਵਿੱਚ ਬੈਂਕਿੰਗ ਸਰਵਿਸ ਸ਼ੁਰੂ ਕੀਤੀ ਸੀ ਅਤੇ ਉਹ 2006 ਵਿੱਚ ਮੈਨੇਜਰ, ਸਾਲ 2010 ਵਿੱਚ ਸੀਨੀਅਰ ਮੈਨੇਜਰ ਅਤੇ 2016 ਵਿੱਚ ਚੀਫ ਮੈਨੇਜਰ ਬਣੇ।

LEAVE A REPLY

Please enter your comment!
Please enter your name here