ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ. ਸੀ ਲਾਜ਼ਮੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੁਲਾਰਾ ਦੇਣ ਲਈ ਭਾਰਤ ਸਰਕਾਰ ਵਲੋ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਕਿਸਾਨ  ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਿਸਾਨਾਂ ਵਲੋ ਭਰਪੂਰ ਲਾਭ ਲਿਆ ਜਾ ਰਿਹਾ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ ਜੋ ਕਿ 2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਭਾਰਤ ਸਰਕਾਰ ਵਲੋਂ ਟਰਾਂਸਫਰ ਕੀਤੀਆਂ ਜਾਂਦੀਆਂ ਹਨ। ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲਾਭਪਾਤਰੀ ਕਿਸਾਨ ਵਲੋਂ ਆਪਣੀ ਈ-ਕੇ. ਵਾਈ. ਸੀ ਕਰਵਾਉਣੀ ਲਾਜ਼ਮੀ ਹੈ।

Advertisements

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੀਮ ਦੀ ਸ਼ੁਰੂਆਤ ਤੋਂ ਹੁਣ ਤੱਕ 13 ਕਿਸ਼ਤਾਂ ਕਿਸਾਨਾਂ ਦੇ ਖਾਤਿਆਂ ਵਿੱਚ ਸਫਲਤਾ ਪੂਰਵਕ ਜਮ੍ਹਾਂ ਕਰਵਾ ਦਿਤੀਆਂ ਗਈਆਂ ਹਨ, ਜੋ ਕਿ ਕੁੱਲ ਰਕਮ 2,54,86,14000 ਰੁਪਏ ਬਣਦੀ ਹੈ। ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੀਮ ਦੇ ਲਾਭਪਾਤਰੀਆਂ ਵਲੋਂ ਆਪਣੀ ਈ-ਕੇ.ਵਾਈ. ਸੀ ਕਰਵਾਉਣੀ ਲਾਜ਼ਮੀ ਹੈ ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਦਰ ਤੋ ਕਰਵਾਈ ਜਾ ਸਕਦੀ ਹੈ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਕੀਮ ਦਾ ਲਾਭ ਜਾਰੀ ਰੱਖਣ ਲਈ  ਆਪਣੀ ਈ-ਕੇ.ਵਾਈ. ਸੀ ਜਲਦ ਤਂੋ ਜਲਦ ਨੇੜਲੇ ਸੇਵਾ ਕੇਂਦਰਾਂ ਜਾਂ ਸੀ.ਐਸ.ਸੀ. ਸੈਂਟਰ ਤੋਂ ਕਰਵਾ ਲੈਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ ।

LEAVE A REPLY

Please enter your comment!
Please enter your name here