19 ਮਈ ਨੂੰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਮਿਤੀ 19 ਮਈ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਨਾਮੀ ਕੰਪਨੀਆਂ ਜਿਵੇਂ ਕਿ ਏ ਐਫ ਆਈ ਫੀਡ ਇੰਡਸਟਰੀਜ (ਕੈਟਲ ਫੀਡ) ਐਲ ਐਂਡ ਟੀ ਫਾਈਨਾਂਸ ਲਿਮ:, ਪੇਟੀਐਮ, ਰਿਲਾਇੰਸ ਇੰਡਸਟਰੀਜ਼, ਸੋਨਾਲੀਕਾ ਕੰਟਰੈਕਟਰ ਵੱਲੋਂ ਭਾਗ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਵੱਖ—ਵੱਖ ਜਾਬ ਰੋਲਜ਼ ਲਈ ਭਰਤੀ ਕੀਤੀ ਜਾਣੀ ਹੈ।

Advertisements

ਜ਼ਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦਸਵੀਂ, ਬਾਰਵੀਂ, ਆਈ.ਟੀ.ਆਈ ਤੋਂ ਲੈ ਕੇ ਗ੍ਰੈਜੂਏਸ਼ਨ ਪਾਸ ਪ੍ਰਾਰਥੀ 19 ਮਈ ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ  ਵਿਖੇ ਆਪਣੇ 3-4 ਬਾਇਓ ਡਾਟਾ ਲੈ ਕੇ ਵੱਧ ਤੋਂ ਵੱਧ ਇਸ ਪਲੇਸਮੈਂਟ ਕੈਂਪ ਦਾ ਲਾਭ ਪ੍ਰਾਪਤ ਕਰਨ।

LEAVE A REPLY

Please enter your comment!
Please enter your name here