ਸੁਤੰਤਰਤਾ ਸੈਨਾਨੀ ਲਾਲ ਸਿੰਘ ਦੀ ਪੁੱਤਰੀ ਕੈਲਾਸ਼ ਰਾਣੀ ਦਾ ਹੋਇਆ ਦਿਹਾਂਤ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)।  ਹੁਸ਼ਿਆਰਪੁਰ ਦੇ ਪਿੰਡ ਆਦਮਵਾਲ ਦੇ ਸੁਤੰਤਰਤਾ ਸੈਨਾਨੀ ਸਵਰਗੀ ਲਾਲ ਸਿੰਘ ਦੀ ਪੁੱਤਰੀ ਕੈਲਾਸ਼ ਰਾਣੀ (54) ਦਾ ਬੀਤੇ ਕੱਲ੍ਹ ਦਿੱਲੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਹੁਸ਼ਿਆਰਪੁਰ ਵਿਖੇ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਭਤੀਜੇ ਅਨਿਲ ਕੁਮਾਰ ਨੇ ਦਿਖਾਈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਰਜਿੰਦਰ ਸਿੰਘ ਨੇ ਸਵਰਗੀ ਕੈਲਾਸ਼ ਰਾਣੀ ਨੂੰ ਸ਼ਰਧਾਂਜਲੀ ਭੇਟ ਕੀਤੀ।

Advertisements

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਵਰਗੀ ਕੈਲਾਸ਼ ਰਾਣੀ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸੰਗਰਾਮ ਵਿਚ ਆਪਣਾ ਯੋਗਦਾਨ ਦੇਣ ਵਾਲੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰ ਜ਼ਿਲ੍ਹਾ ਪ੍ਰਸ਼ਾਸਨ ਲਈ ਸਨਮਾਨਯੋਗ ਹਨ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਇਸ ਦੁੱਖ ਦੀ ਘੜੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਦੇ ਨਾਲ ਖੜ੍ਹਾ ਹੈ। ਇਸ ਮੌਕੇ ਕੁਲਦੀਪ ਸਿੰਘ ਬਰਾੜ, ਹੀਰਾ ਪੁਰੀ, ਬਲਦੇਵ ਸਿੰਘ, ਹਰਪਾਲ ਸਿੰਘ ਭਿੰਡਰ, ਰਚਨਾ ਚਾਵਲਾ, ਪੂਜਾ ਡਡਵਾਲ ਨੇ ਵੀ ਸ਼ਰਧਾਂਜਲੀ ਭੇਟ ਕੀਤੀ।

LEAVE A REPLY

Please enter your comment!
Please enter your name here