ਮੇਅਰ ਵਲੋਂ ‘ਮੇਰੀ ਲਾਈਫ ਮੇਰਾ ਸਵੱਛ ਸ਼ਹਿਰ’ ਮੁਹਿੰਮ ਤਹਿਤ ਸ਼ਹਿਰ ’ਚ ਪਹਿਲੇ ਆਰਆਰਆਰ ਸੈਂਟਰ ਦਾ ਉਦਘਾਟਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ‘ਮੇਰੀ ਲਾਈਫ ਮੇਰਾ ਸਵੱਛ ਸ਼ਹਿਰ’ ਮੁਹਿੰਮ ਤਹਿਤ ਸ਼ਹਿਰ ਵਿੱਚ ਪਹਿਲੇ ਆਰ.ਆਰ.ਆਰ ਸੈਂਟਰ ਦਾ ਦਫਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਉਦਘਾਟਨ ਕੀਤਾ ਅਤੇ ਆਪਣੇ ਵੱਲੋਂ ਆਰ.ਆਰ.ਆਰ ਸੈਂਟਰ ਵਿੱਚ ਕੱਪੜੇ ਅਤੇ ਜੂੱਤੇ ਜਮ੍ਹਾਂ ਕਰਵਾਏ, ਜਿਸ ਲਈ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਗਿੱਲੇ ਕੂੜੇ ਤੋਂ ਬਣੀ ਖਾਦ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਜਿਹੇ ਸੈਂਟਰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਹਿਰ ਵਿੱਚ ਖੋਲ੍ਹੇ ਜਾਣਗੇ, ਤਾਂ ਜੋ ਕਿਸੇ ਲੋੜਵੰਦ ਵਿਅਕਤੀ ਨੂੰ ਇਹ ਵਸਤਾਂ ਦੇ ਕੇ ਸਹੀ ਢੰਗ ਨਾਲ ਪ੍ਰਬੰਧਨ ਅਤੇ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਕੋਈ ਵੀ ਲੋੜਵੰਦ ਵਿਅਕਤੀ ਇਨ੍ਹਾਂ ਸੈਂਟਰਾਂ ਤੋਂ ਉਨ੍ਹਾਂ ਦੇ ਲੋੜ ਦੀ ਵਸਤੂ ਬਿਨਾਂ ਪੈਸਿਆਂ ਤੋਂ ਲਿਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਲੋੜਵੰਦਾਂ ਦੀ ਮਦਦ ਦੇ ਨਾਲ-ਨਾਲ ਲੋਕਾਂ ਵਿੱਚ ਕੁਦਰਤ ਪ੍ਰਤੀ ਜਾਗਰੂਕ ਕਰਨ ਦੀ ਭਾਵਨਾ ਪੈਦਾ ਕਰੇਗੀ।

Advertisements


ਮੇਅਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿਖੇ ਲੋਕ ਵਰਤੋਂ ਕੀਤੀਆਂ ਹੋਈਆਂ ਚੀਜਾਂ ਜਿਵੇਂ ਕਿ ਕੱਪੜੇ, ਜੂੱਤੇ, ਚੱਪਲ, ਬੈਗ, ਖਿਡੋਣੇ, ਕਿਤਾਬਾਂ ਅਤੇ ਹੋਰ ਸਟੇਸ਼ਨਰੀ, ਇਲੈਕਟ੍ਰੋਨਿਕ ਸਾਮਾਨ, ਭਾਂਡੇ, ਕੰਟੇਨਰ ਆਦਿ ਜਮ੍ਹਾਂ ਕਰਵਾ ਸਕਣਗੇ। ਇਨ੍ਹਾਂ ਸੈਂਟਰਾਂ ਵਿੱਚ ਜਮ੍ਹਾਂ ਕੀਤੇ ਹੋਏ ਸਾਮਾਨ ਦਾ ਰਿਕਾਰਡ ਰੱਖਿਆ ਜਾਵੇਗਾ ਅਤੇ ਸਾਮਾਨ ਜਮ੍ਹਾਂ ਕਰਵਾਉਣ ਆਏ ਲੋਕਾਂ ਨੂੰ ਖਾਦ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸੈਂਟਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਇਲਾਵਾ ਸਕੂਲਾਂ/ਕਾਲਜਾਂ ਅਤੇ ਕਮਰਸ਼ੀਅਲ ਅਦਾਰਿਆਂ ਵਿੱਚ ਬਣਾਉਣ ਦੀ ਤਜ਼ਵੀਜ ਦਿੱਤੀ ਜਾਵੇਗੀ ਅਤੇ ਵਾਤਾਵਰਣ ਦਿਵਸ ਤੱਕ ਇਸ ਮੁਹਿੰਮ ਅਧੀਨ ਵੱਖ-ਵੱਖ ਗਤੀਵਿਧੀਆਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਜਾਣਗੀਆਂ। ਇਸ ਮੌਕੇ ’ਤੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਸਕੱਤਰ ਜਸਵਿੰਦਰ ਸਿੰਘ, ਚੀਫ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ ਅਤੇ ਸਮੂਹ ਨਗਰ ਨਿਗਮ ਸਟਾਫ ਮੌਜੂਦ ਸੀ।

LEAVE A REPLY

Please enter your comment!
Please enter your name here