ਪੁਲਿਸ ਵੱਲੋਂ ਭਗੌੜਾ ਸਮੱਗਲਰ ਇੱਕ ਕੁਇੰਟਲ ਦਸ ਕਿੱਲੋ ਭੁੱਕੀ ਸਣੇ ਕਾਬੂ

ਪਟਿਆਲਾ (ਦ ਸਟੈਲਰ ਨਿਊਜ਼)। ਐਸ.ਐਸ.ਪੀ. ਵਰੁਣ ਸ਼ਰਮਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਨਸਾ ਤਸਕਰਾਂ ਵਿਰੁੱਧ ਚਲਾਈ ਗਈ ਸਪੈਸ਼ਲ ਮੁਹਿੰਮ ਦੇ ਤਹਿਤ ਹੀ ਸ੍ਰੀ ਹਰਬੀਰ ਸਿੰਘ ਅਟਵਾਲ ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ, ਸ੍ਰੀ ਸੁਖਅਮ੍ਰਿਤ ਸਿੰਘ ਰੰਧਾਵਾ,ਪੀ.ਪੀ.ਐਸ, ਉਪ ਕਪਤਾਨ ਪੁਲਿਸ ਡਿਟੈਕਟਿਵ ਪਟਿਆਲਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਪਟਿਆਲਾ ਸਮੇਤ ਪੁਲਿਸ ਪਾਰਟੀ ਨੇ ਵੱਡੀ ਮਾਤਰਾਂ ਵਿੱਚ ਭੁੱਕੀ ਚੂਰਾ ਪੋਸਤ ਦੀ ਸਪਲਾਈ ਕਰਨ ਵਾਲੇ ਚਰਨਜੀਤ ਸਿੰਘ ਉਰਫ਼ ਚੰਨੀ ਪੁੱਤਰ ਬਿਕਰਮਜੀਤ ਸਿੰਘ ਵਾਸੀ ਪਿੰਡ ਦਿਲਾਵਰਪੁਰ ਥਾਣਾ ਪਸਿਆਣਾ ਜ਼ਿਲ੍ਹਾ ਪਟਿਆਲਾ ਨੂੰ ਕਰੇਟਾ ਕਾਰ ਨੰਬਰੀ HR-51BL-9311 ਪਰ ਕਾਬੂ ਕਰਕੇ ਇਸ ਦੇ ਕਬਜ਼ਾ ਵਾਲੀ ਕਰੇਟਾ ਕਾਰ ਉਕਤ ਵਿੱਚੋਂ 6 ਥੈਲੇ ਭੁੱਕੀ ਚੂਰਾ ਪੋਸਤ ਜਿੰਨਾ ਦਾ ਕੁੱਲ ਵਜ਼ਨ 110 ਕਿੱਲੋਗ੍ਰਾਮ ਹੈ, ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਹੈ।

Advertisements

ਗ੍ਰਿਫ਼ਤਾਰੀ ਅਤੇ ਬਰਾਮਦਗੀ: -ਜਿੰਨਾ ਨੇ ਅੱਗੇ ਦੱਸਿਆ ਕਿ ਮਿਤੀ 18.05.2023 ਨੂੰ ਐਸ.ਆਈ.ਗੁਰਦੀਪ ਸਿੰਘ ਅਤੇ ਐਸ.ਆਈ.ਜਸਪਾਲ ਸਿੰਘ ਸੀ.ਆਈ.ਏ.ਪਟਿਆਲਾ ਨੇ ਸਮੇਤ ਪੁਲਿਸ ਪਾਰਟੀ ਦੇ ਨੇੜੇ ਘਲੋੜੀ ਗੇਟ ਮੜ੍ਹੀਆਂ ਪਾਸ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਦੌਰਾਨੇ ਨਾਕਾਬੰਦੀ ਰੰਗੇ ਸ਼ਾਹ ਕਲੋਨੀ ਸਾਈਡ ਤੋ ਚਰਨਜੀਤ ਸਿੰਘ ਉਰਫ਼ ਚੰਨੀ ਪੁੱਤਰ ਬਿਕਰਮਜੀਤ ਸਿੰਘ ਵਾਸੀ ਪਿੰਡ ਦਿਲਾਵਰਪੁਰ ਥਾਣਾ ਪਸਿਆਣਾ ਜ਼ਿਲ੍ਹਾ ਪਟਿਆਲਾ ਨੂੰ ਕਰੇਟਾ ਗੱਡੀ ਨੰਬਰ HR-51BL-9311 ਪਰ ਆਉਂਦੇ ਨੂੰ ਕਾਬੂ ਕੀਤਾ ਗਿਆ, ਤਲਾਸ਼ੀ ਦੌਰਾਨ ਕਰੇਟਾ ਗੱਡੀ ਉਕਤ ਵਿੱਚੋਂ 6 ਥੈਲੇ ਭੁੱਕੀ ਚੂਰਾ ਪੋਸਤ (ਕੁਲ ਵਜ਼ਨੀ ਇਕ ਕੁਇੰਟਲ 10 ਕਿੱਲੋਗਰਾਮ) ਬਰਾਮਦ ਹੋਣ ਪਰ ਮੁਕੱਦਮਾ ਨੰਬਰ 112 ਮਿਤੀ 18-05-2023 ਅ/ਧ 15/61/85 ਐਨ.ਡੀ.ਪੀ.ਐਸ.ਐਕਟ ਥਾਣਾ ਕੋਤਵਾਲੀ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ ਹੈ।

ਅਪਰਾਧਿਕ ਪਿਛੋਕੜ :-ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਚਰਨਜੀਤ ਸਿੰਘ ਉਰਫ਼ ਚੰਨੀ ਦਾ ਕਰੀਮੀਨਲ ਪਿਛੋਕੜ ਹੈ ਜਿਸ ਦੇ ਖਿਲਾਫ ਮ:ਨੰ: 124/2019 ਅ/ਧ ਐਨ.ਡੀ.ਪੀ.ਐਸ.ਐਕਟ ਥਾਣਾ ਸਿਟੀ ਧੂਰੀ ਜ਼ਿਲ੍ਹਾ ਸੰਗਰੂਰ ਵਿੱਚ ਗ੍ਰਿਫ਼ਤਾਰ ਹੋਕਰ ਜੇਲ੍ਹ ਜਾ ਚੁੱਕਾ ਹੈ।ਜੋ ਇਸ ਕੇਸ ਵਿੱਚ ਜ਼ਮਾਨਤ ਕਰਵਾ ਕੇ ਬਾਹਰ ਆਇਆ ਸੀ ਪ੍ਰੰਤੂ ਦੋਸ਼ੀ ਚਰਨਜੀਤ ਸਿੰਘ ਉਰਫ਼ ਚੰਨੀ ਸਬੰਧਿਤ ਅਦਾਲਤ ਵਿੱਚ ਹਾਜ਼ਰ ਨਾ ਹੋਣ ਕਰਕੇ ਮਾਨਯੋਗ ਅਦਾਲਤ ਵੱਲੋਂ ਚਰਨਵੀਰ ਸਿੰਘ ਉਰਫ਼ ਚੰਨੀ ਉਕਤ ਨੂੰ ਭਗੌੜਾ ਘੋਸ਼ਿਤ ਕੀਤਾ ਹੋਇਆ ਹੈ।
ਜਿੰਨਾ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਰਨਜੀਤ ਸਿੰਘ ਉਰਫ਼ ਚੰਨੀ ਉਕਤ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਬਰਾਮਦ ਭੁੱਕੀ ਚੂਰਾ ਪੋਸਤ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਦਾ ਹੈ ਬਾਰੇ ਡੁੰਘਾਈ ਨਾਲ ਤਫ਼ਤੀਸ਼ ਕੀਤੀ ਜਾਵੇਗੀ।

LEAVE A REPLY

Please enter your comment!
Please enter your name here