ਟਰੈਫਿਕ ਪੁਲਿਸ ਅਤੇ ਨਗਰ ਕੌਂਸਲ ਵੱਲੋਂ ਸਾਂਝੇ ਤੌਰ ‘ਤੇ ਨਜਾਇਜ ਕਬਜਿਆਂ ਨੂੰ ਹਟਾਉਣ ਦੀ ਕਾਰਵਾਈ

ਫਾਜ਼ਿਲਕਾ (ਦ ਸਟੈਲਰ ਨਿਊਜ਼)। 7ਵੇਂ ਯੂ.ਐਨ. ਗਲੋਬਲ ਸੜਕ ਸੁਰੱਖਿਆ ਹਫਤਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਅਤੇ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਜਿਥੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣੂੰ ਕਰਵਾਇਆ ਉਥੇ ਸਾਂਝੇ ਤੌਰ ਤੇ ਸ਼ਹਿਰ ਅੰਦਰ ਨਜਾਇਜ ਕਬਜਿਆਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਗਈ। ਇਸ ਸਬੰਧੀ ਟਰੈਫਿਕ ਇੰਚਾਰਜ ਏ.ਐਸ.ਆਈ. ਪਵਨ ਕੁਮਾਰ ਅਤੇ ਨਗਰ ਕੌਂਸਲ ਤੋਂ ਸੁਪਰਡੈਂਟ ਨਰੇਸ਼ ਖੇੜਾ ਨੇ ਦੱਸਿਆ ਕਿ ਲੋਕਾਂ ਦੀ ਜਾਨ-ਮਾਲੀ ਦੇ ਨੁਕਸਾਨ ਦੇ ਬਚਾਅ ਨੂੰ ਦੇਖਦੇ ਹੋਏ ਉਲੀਕੇ ਗਏ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰਕੇ ਇਸਨੂੰ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ। ਟਰੈਫਿਕ ਇੰਚਾਰਜ ਏ.ਐਸ.ਆਈ. ਪਵਨ ਕੁਮਾਰ ਨੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਵਹੀਕਲ ਚਲਾਉਣ ਸਮੇਂ ਜਾਂ ਸੜਕ ਤੇ ਪੈਦਲ ਚਲਦੇ ਸਮੇਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਸ਼ਰੀਰ ਬਹੁਤ ਕੀਮਤੀ ਹੈ ਇਸ ਨੂੰ ਅਜਾਈ ਨਹੀਂ ਗਵਾਉਣਾ ਚਾਹੀਦਾ।
ਨਗਰ ਕੌਂਸਲ ਦੇ ਅਧਿਕਾਰੀ ਨੇ ਦੱਸਿਆ ਕਿ ਨਜਾਇਜ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈਆਂ ਪਹਿਲਾਂ ਵੀ ਆਰੰਭੀਆਂ ਗਈਆਂ ਸਨ ਤੇ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਨਿਰਧਾਰਤ ਥਾਂ ਤੋਂ ਬਾਹਰ ਸਮਾਨ ਰੱਖਣ ਨਾਲ ਆਉਣ-ਜਾਣ ਵਾਲਿਆਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਨਾਲ ਭੀੜ ਦਾ ਮਾਹੌਲ ਬਣ ਜਾਂਦਾ ਹੈ ਤੇ ਦੁਰਘਟਨਾ ਦਾ ਕਾਰਨ ਵੀ ਪੈਦਾ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਆਵਾਜਾਈ ਦੌਰਾਨ ਕੋਈ ਮੁਸ਼ਕਲ ਪੇਸ਼ ਨਾ ਆਵੇ, ਇਸ ਤਹਿਤ ਅਜਿਹੀ ਗਤੀਵਿਧੀਆਂ ਆਰੰਭੀਆਂ ਜਾ ਰਹੀਆਂ ਹਨ। ਉਨ੍ਹਾਂ ਲਾਲ ਬਤੀ ਚੌਂਕ ਤੋਂ ਮਲੋਟ ਚੌਂਕ ਤੱਕ ਨਜਾਇਜ ਕਬਜਿਆਂ ਨੂੰ ਹਟਾਉਣ ਦੀ ਕਾਰਵਾਈ ਕੀਤੀ। ਇਸ ਦੌਰਾਨ ਉਨ੍ਹਾਂ 3 ਟਰਾਲੀਆਂ ਸਮਾਨ ਵੀ ਜਬਤ ਕੀਤਾ ਜ਼ੋ ਦੁਕਾਨ ਦੇ ਨਿਰਧਾਰਤ ਘੇਰੇ ਤੋਂ ਬਾਹਰ ਪਿਆ ਸੀ ਤੇ ਦੁਕਾਨਦਾਰਾਂ ਨੂੰ ਅਗਾਹ ਵੀ ਕੀਤਾ ਕਿ ਉਹ ਦੁਕਾਨ ਦੇ ਦਾਅਰੇ ਅੰਦਰ ਹੀ ਸਮਾਨ ਨੂੰ ਰੱਖਿਆ ਜਾਵੇ ਨਹੀਂ ਤਾਂ ਕਾਨੁੰਨ ਮੁਤਾਬਕ ਕਾਰਵਾਈ ਆਰੰਭੀ ਜਾਵੇਗੀ ਤੇ ਸਮਾਨ ਜਬਤ ਕੀਤਾ ਜਾਵੇਗਾ।
ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵਿਢੀ ਗਈ ਮੁਹਿੰਮ ਦੀ ਲਗਾਤਾਰਤਾ ਵਿਚ ਬੀਤੇ ਦਿਨੀ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਕਾਰਜ ਸਾਧਕ ਅਫਸਰ ਮੰਗਤ ਰਾਮ ਦੇ ਦਿਸ਼ਾ-ਨਿਰਦਸ਼ਾਂ ਤੇ ਨਗਰ ਕੌਂਸਲ ਦੀ ਟੀਮ ਵੱਲੋਂ 3 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ ਅਤੇ 200 ਕਿਲੋ ਪਲਾਸਟਿਕ ਵੀ ਜਬਤ ਕੀਤਾ ਗਿਆ ਅਤੇ ਮੌਕੇ ਤੇ ਹੀ ਨਸ਼ਟ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ, ਪਲਾਸਟਿਕ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਨਾਗਰਿਕ ਖਰੀਦਦਾਰੀ ਕਰਦਾ ਹੈ ਤਾਂ ਉਹ ਘਰ ਤੋਂ ਹੀ ਕਪੜੇ ਦਾ ਕੈਰੀ ਬੈਗ ਨਾਲ ਲੈ ਕੇ ਜਾਵੇ ਅਤੇ ਉਸਦੀ ਹੀ ਵਰਤੋਂ ਕਰੇ। ਇਸ ਮੌਕੇ ਨਗਰ ਕੌਂਸਲ ਤੋਂ ਸੁਪਰਡੈਂਟ ਨਰੇਸ਼ ਖੇੜਾ, ਜਗਦੀਪ ਸਿੰਘ ਸੈਨੇਟਰੀ ਇੰਸਪੈਕਟਰ, ਨਟਵਰ ਲਾਲ, ਪਵਨ ਕੁਮਾਰ, ਦਵਿੰਦਰ, ਕਨੋਜ਼ ਕੁਮਾਰ, ਸੰਨੀ ਆਦਿ ਮੌਜੂਦ ਸਨ।

Advertisements

LEAVE A REPLY

Please enter your comment!
Please enter your name here