Sunday, October 18, 2026
Home Punjab ਪੰਜਾਬ ਵਿੱਚ 23 ਤੋਂ 25 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ 23 ਤੋਂ 25 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਦੇ ਕੁੱਝ ਕੁ ਹਿੱਸਿਆਂ ਨੂੰ ਛੱਡ ਕੇ ਬਾਕੀ ਥਾਵਾਂ ਉੱਤੇ 23, 24 ਅਤੇ 25 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਇਸ ਸਮੇਂ ਪੰਜਾਬ ਵਿਚ ਬਹੁਤ ਤੇਜ਼ ਗਰਮੀ ਪੈ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਬਹੁਤ ਮੁਸ਼ਿਕਲਾਂ ਪੈ ਰਹੀਆਂ ਹਨ।

Advertisements

ਹਾਲਾਂਕਿ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਲੋਕਾਂ ਨੂੰ ਰਾਹਤ ਦੇਣ ਵਾਲੀ ਹੈ। ਮੌਸਮ ਵਿਭਾਗ ਨੇ ਆਖਿਆ ਕਿ ਪੰਜਾਬ ਵਿੱਚ 23, 24 ਅਤੇ 25 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ 23 ਤੋਂ 27 ਮਈ ਦੇ ਦੌਰਾਨ ਹਲਕੀ ਬਾਰਿਸ਼ ਦੇ ਨਾਲ ਅਸਮਾਨ ਵਿਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

LEAVE A REPLY

Please enter your comment!
Please enter your name here