ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਲਈ ਸੀ-ਪਾਈਟ ਵਿਖੇ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ 24 ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) । ਸੀ-ਪਾਈਟ ਕੈਂਪ, ਥੇਹ ਕਾਂਜਲਾ ( ਕਪੂਰਥਲਾ ) ਦੇ ਕੈਂਪ ਇੰਚਾਰਜ ਹਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਨੌਜਵਾਨਾਂ ਨੇ ਫ਼ੌਜ ਦੀ ਭਰਤੀ ਲਈ ਮਿਤੀ 15 ਅਪ੍ਰੈਲ 2023 ਨੂੰ ਹੋਈ ਲਿਖਤੀ ਪ੍ਰੀਖਿਆ ਪਾਸ ਕੀਤੀ ਹੈ, ਉਨ੍ਹਾਂ ਨੌਜਵਾਨਾਂ ਦੀ ਫਿਜ਼ੀਕਲ ਦੀ ਤਿਆਰੀ ਮਿਤੀ 24 ਮਈ 2023  ਤੋਂ ਸੀ-ਪਾਈਟ ਕੈਂਪ, ਥੇਹ ਕਾਂਜਲਾ  ਵਿਖੇ ਸ਼ੁਰੂ ਹੋ ਰਹੀ ਹੈ ।  ਉਨ੍ਹਾਂ ਦੱਸਿਆ ਕਿ ਫਿਜ਼ੀਕਲ ਦੀ ਤਿਆਰੀ ਕਰਨ  ਲਈ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਤਰਨ ਤਾਰਨ ਅਤੇ ਗੁਰਦਾਸਪੁਰ ਜ਼ਿਲਿ੍ਹਆਂ ਦੇ ਚਾਹਵਾਨ ਨੌਜਵਾਨ ਜਲਦੀ ਤੋਂ ਜਲਦੀ ਸਵੇਰੇ 7:30 ਵਜੇ  ਤੋਂ 11:00 ਵਜੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਪ, ਥੇਹ ਕਾਂਜਲਾ ਵਿਖੇ ਆਪਣੇ ਦਸਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ ।

Advertisements

ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਨਤੀਜੇ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜ਼ੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਉਨ੍ਹਾਂ ਕਿਹਾ ਕਿ ਨੌਜਵਾਨ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾਏ 77  ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ । ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਰਕਾਰ ਵੱਲੋਂ ਵਜੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਨੌਜਵਾਨ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ  ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 78891-75575 ਅਤੇ 88728-02046 ਨੰਬਰਾਂ ’ਤੇ ਸਪੰਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here