ਮੰਤਰੀ ਜਿੰਪਾ ਨੇ ਸ਼ਿਵ ਸ਼ਕਤੀ ਨਗਰ ਵਿਖੇ 24.44 ਲੱਖ ਦੀ ਲਾਗਤ ਵਾਲੀ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 4 ਵਿਚ ਪੈਂਦੇ ਸ਼ਿਵ ਸ਼ਕਤੀ ਨਗਰ ਵਿਖੇ 24.44 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸਮੱਸਿਆਵਾਂ ਜਾਣ ਕੇ ਉਨ੍ਹਾਂ ਨੂੰ ਹੱਲ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।
ਉਨ੍ਹਾਂ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਵਾਰਡ ਵਿੱਚ ਹੋਣ ਵਾਲੇ ਬਾਕੀ ਕੰਮ ਵੀ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ਉਨ੍ਹਾਂ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਪ੍ਰਿੰਸੀਪਲ ਉਮੇਸ਼ ਸ਼ਰਮਾ, ਕੌਂਸਲਰ ਅਸ਼ੋਕ ਮਹਿਰਾ, ਕੌਂਸਲਰ ਬਲਵਿੰਦਰ ਬਿੰਦੀ, ਕੌਂਸਲਰ ਵਿਜੇ ਅਗਰਵਾਲ, ਕੌਂਸਲਰ ਪ੍ਰਦੀਪ ਬਿੱਟੂ, ਮੋਹਿਤ, ਸੁਮੇਸ਼ ਸੋਨੀ, ਖਰੈਤੀ ਲਾਲ, ਵਰਿੰਦਰ ਦੱਤ, ਚੰਦਨ ਲੱਕੀ, ਰਾਜਾ, ਵਿਰਦੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here