ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਕੋਰਸ ਕਰ ਰਹੇ ਸਿਖਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਅਤੇ ਵਰਦੀਆਂ ਕਰਵਾਈਆਂ ਮੁਹੱਈਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋ ਚਲਾਈ ਜਾ ਰਹੀ ਸਕੀਮ ਐਨ. ਯੂ.ਐਲ.ਐਮ ਦੇ ਅਧੀਨ ਵਧੀਕ ਡਿਪਟੀ ਕਮਿਸ਼ਨਰ  (ਪੇਂਡੂ ਵਿਕਾਸ) ਬਲਰਾਜ ਸਿੰਘ ਦੀ ਅਗਵਾਈ ਵਿੱਚ ਚਲਾਏ ਜਾ ਰਹੇ ਕੋਰਸ ਮਲਟੀ ਸਕਿੱਲ ਟੈਕਨੀਸ਼ੀਅਨ ਇਲੈਕਟ੍ਰੀਕਲ, ਡਿਜੀਟਲ ਕੇਬਲ ਟੈਕਨੀਸ਼ੀਅਨ ਦੇ ਸਿਖਿਆਰਥੀਆਂ ਨੂੰ ਅੱਜ ਮੁਫਤ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ।

Advertisements

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਫਤਰ ਵੱਲੋ ਜ਼ਿਲ੍ਹਾ ਫੀਲਡ ਮੈਨੇਜਰ ਮਹਿੰਦਰ ਸਿੰਘ ਰਾਣਾ,ਜ਼ਿਲ੍ਹਾ ਪਲੇਸਮੈਂਟ ਅਫਸਰ ਰਮਨ ਭਾਰਤੀ, ਅਤੇ ਜ਼ਿਲ੍ਹਾ ਮੋਬਲਾਇਜ਼ਰ ਅਫਸਰ ਸੁਨੀਲ ਕੁਮਾਰ ਆਦਿ ਹਾਜ਼ਰ ਸਨ। ਇਹ ਸਾਰੇ ਕੋਰਸ ਹਰਿਆਣਾ (ਹੁਸ਼ਿਆਰਪੁਰ) ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਦਾ ਮੰਤਵ ਬੇਰੁਜ਼ਗਾਰ ਨੌਜਵਾਨਾਂ ਨੂੰ ਹੁੰਨਰਮੰਦ ਬਣਾ ਕੇ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆਂ ਕਿ ਨੌਜਵਾਨਾਂ ਲਈ ਜ਼ਿਲ੍ਹਾ ਹੁਸਿਆਰਪੁਰ ਵਿਖੇ ਵੱਖ-ਵੱਖ ਸੈਟਰਾਂ ਰਾਹੀ ਵੱਖ-ਵੱਖ ਕੋਰਸ ਕਰਵਾਏ ਜਾ ਰਹੇ ਹਨ ਅਤੇ ਇਹ ਕੋਰਸ ਬਿਲਕੁਲ ਮੁਫ਼ਤ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆਂ ਕਿ ਇਥੇ ਹਰੇਕ ਵਿਦਿਆਰਥੀ ਹੁਨਰ ਦੀ ਮੁਫ਼ਤ ਸਿੱਖਿਆ ਪ੍ਰਾਪਤ ਕਰਕੇ ਆਪਣਾ ਭਵਿੱਖ ਰੋਸ਼ਨ ਕਰ ਸਕਦੇ ਹਨ।

LEAVE A REPLY

Please enter your comment!
Please enter your name here