ਨਗਰ ਨਿਗਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਾਝੇ ਤੌਰ ’ਤੇ ਕਰਵਾਇਆ ਗਿਆ ਸਹੁੰ ਚੁੱਕ ਸਮਾਗਮ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ, ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਸਰਕਾਰ ਵੱਲੋਂ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਤਹਿਤ ਸਿੰਗਲ ਯੂਜ਼ ਪਲਾਸਿਟਕ ਦੀ ਵਰਤੋਂ ’ਤੇ ਰੋਕ ਲਗਾਉਣ ਲਈ ਅੱਜ ਨਗਰ ਨਿਗਮ ਹੁਸ਼ਿਆਰਪੁਰ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵਲੋਂ ਸਾਂਝੇ ਤੌਰ ’ਤੇ ਰਹੀਮਪੁਰ ਸਬਜ਼ੀ ਮੰਡੀ ਵਿਖੇ ‘ਸਹੁੰ ਚੱਕ ਸਮਾਗਮ’ ਕਰਵਾਇਆ ਗਿਆ, ਜਿਸ ਵਿੱਚ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਵੱਲੋਂ ਇਹ ਸਹੁੰ ਚੱਕੀ ਗਈ ਕਿ ਉਹ ਸਿੰਗਲ ਯੂਜ਼ ਪਲਾਸਟਿਕ ਤੋਂ ਬਣੇ ਲਿਫਾਫਿਆਂ ਦੀ ਵਰਤੋਂ ਅਤੇ ਵਿਕਰੀ ਨਾ ਕਰਦੇ ਹੋਏ ਇਸ ਨੂੰ ਪੂਰਨਤਾ ਬੰਦ ਕਰਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ ਅਤੇ ਹੋਰਨਾਂ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨਗੇ।

Advertisements

ਕਮਿਸ਼ਨਰ ਨਗਰ ਨਿਗਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜੋਕੇ ਸਮੇਂ ਵਿੱਚ ਪਲਾਸਟਿਕ ਦੇ ਲਿਫਾਫੇ ਸ਼ਹਿਰ ਵਿੱਚ ਵੱਧਦੇ ਕੂੜੇ ਦਾ ਕਾਰਨ ਬਣ ਰਹੇ ਹਨ, ਇਸ ਲਈ ਸ਼ਹਿਰ ਵਾਸੀਆਂ ਨੂੰ ਆਪਣੇ ਸ਼ਹਿਰ ਨੂੰ ਸੁੰਦਰ ਅਤੇ ਸਾਫ ਰੱਖਣ ਲਈ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਛੱਡਣੀ ਪਵੇਗੀ ਅਤੇ ਇਸਦੀ ਜਗ੍ਹਾ ਕੱਪੜੇ ਜਾਂ ਜੂਟ ਦੇ ਬਣੇ ਬੈਗ ਵਰਤੋਂ ਵਿੱਚ ਲਿਆਉਣੇ ਚਾਹੀਦੇ ਹਨ। ਉਨ੍ਹਾਂਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2022 ਤੋਂ ਸਿੰਗਲ ਯੂਜ਼ ਪਲਾਸਟਿੰਕ ਅਤੇ ਥਰਮੋਕੋਲ ਤੋਂ ਬਣੀਆਂ ਵਸਤਾਂ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ  ਦਿੱਤੀ ਗਈ ਹੈ ਅਤੇ ਇਸ ਸਬੰਧ ਵਿੱਚ ਨਗਰ ਨਿਗਮ ਹੁਸ਼ਿਆਰਪੁਰ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਚਲਾਨ ਜਾਰੀ ਕੀਤੇ ਜਾ ਰਹੇ ਹਨ।  

LEAVE A REPLY

Please enter your comment!
Please enter your name here