ਪੀਐਮ ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਦਿੱਲੀ(ਦ ਸਟੈਲਰ ਨਿਊਜ਼)। ਬੀਤੇ ਦਿਨ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਪੂਆ ਨਿਊ ਗਿਨੀ ਦੀ ਯਾਤਰਾ ਦੇ ਆਖਰੀ ਪੜਾਅ ਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨਾਲ ਮੁਲਾਕਾਤ ਕੀਤੀ। ਮੋਦੀ ਨੇ ਟਵੀਟ ਕੀਤਾ ਹੈ ਕਿ ਉਹਨਾਂ ਨੇ ਹਿਪਕਿਨਜ਼ ਨਾਲ ਮੀਟਿੰਗ ਕੀਤੀ ਅਤੇ ਮੀਟਿੰਗ ਦੇ ਦੌਰਾਨ ਉਹਨਾਂ ਨੇ ਭਾਰਤ-ਨਿਊਜ਼ੀਲੈਂਡ ਸਬੰਧਾਂ ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ -ਅਸੀਂ ਆਪਣੇ ਦੇਸ਼ਾਂ ਦਰਮਿਆਨ ਵਪਾਰਕ ਤੇ ਸੱਭਿਆਚਾਰਕ ਸਬੰਧਾਂ ਨੂੰ ਬਿਹਤਰ ਬਣਾਉਣ ਬਾਰੇ ਗੱਲ ਕੀਤੀ।

Advertisements

ਪਾਪੂਆ ਨਿਊ ਗਿਨੀ ਤੋਂ ਨਰਿੰਦਰ ਮੋਦੀ ਸਿੱਧੇ ਆਸਟ੍ਰੇਲੀਆ ਲਈ ਰਵਾਨਾ ਹੋ ਗਏ ਸਨ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਆਪਣੇ ਮਿੱਤਰ ਮੋਦੀ ਦੇ ਆਸਟ੍ਰੇਲੀਆਂ ਦੌਰੇ ਨੂੰ ਲੈ ਕੇ ਕਾਫ਼ੀ ਖੁਸ਼ ਸਨ ਅਤੇ ਉਹਨਾਂ ਨੇ ਮੋਦੀ ਦੇ ਆਸਟ੍ਰੇਲੀਆਂ ਦੌਰੇ ਤੇ ਆਪਣੀ ਉਤਸੁਕਤਾਂ ਜਾਹਰ ਕਰਦੇ ਹੋਏ ਬਿਆਨ ਜਾਰੀ ਕੀਤਾ ਹੈ। ਬਿਆਨ ਵਿੱਚ ਕਿਹਾ ਹੈ ਕਿ ਪੀ.ਐੱਮ ਮੋਦੀ ਦੀ ਮੇਜ਼ਬਾਨੀ ਕਰਨਾ ਉਹਨਾਂ ਲਈ ਇੱਕ ਸਨਮਾਨ ਦੀ ਗੱਲ ਹੈ।

LEAVE A REPLY

Please enter your comment!
Please enter your name here