ਕਪੂਰਥਲਾ ਦੇ ‘ਆਪ’ ਆਗੂਆਂ ਨੇ ਜਲੰਧਰ ਤੋਂ ਨਵੇਂ ਚੁਣੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ

ਕਪੂਰਥਲਾ(ਦ ਸਟੈਲਰ ਨਿਊਜ਼)। ਕਪੂਰਥਲਾ ‘ਆਪ’ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਵਲੋ ਜਲੰਧਰ ਤੋਂ ਨਵੇਂ ਚੁਣੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ, ਇਸ ਵਫ਼ਦ ਵਿੱਚ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ, ਕੰਵਰ ਇਕਬਾਲ ਸਿੰਘ ਜ਼ਿਲ੍ਹਾ ਵਪਾਰ ਮੰਡਲ ਪ੍ਰਧਾਨ ਅਤੇ ਗੁਰਪਾਲ ਸਿੰਘ ਇੰਡੀਅਨ ਚੇਅਰਮੈਨ ਨਗਰ ਸੁਧਾਰਟਰੱਸਟ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਨੇ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਨਾਲ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ‘ਚ ਕੇਂਦਰੀ ਪ੍ਰੋਜੈਕਟਾਂ, ਜਿਸ ‘ਚ ਕਪੂਰਥਲਾ ‘ਚ ਬਣਨ ਵਾਲੇ ਮੈਡੀਕਲ ਕਾਲਜ ਅਤੇ ਸੁਲਤਾਨਪੁਰ ਲੋਧੀ ‘ਚ ਸਮਾਰਟ ਸਿਟੀ  ਬਾਰੇ ਚਰਚਾ ਕੀਤੀ, ਉਨ੍ਹਾਂ ਦੱਸਿਆ ਕਿ ਬੇਸ਼ੱਕ ਰਿੰਕੂ ਜਲੰਧਰ ਲੋਕ ਸਭਾ ਦੀ ਨੁਮਾਇੰਦਗੀ ਕਰਦੇ ਹਨ ਪਰ ਉਹ ਇਕੱਲੇ ਹੀ ਲੋਕ ਸਭਾ ਵਿਚ ਆਮ ਆਦਮੀ ਪਾਰਟੀ ਦੀ ਨੁਮਾਇੰਦਗੀ ਕਰਦੇ ਹਨ ਅਤੇ ਉਹ ਇਨ੍ਹਾਂ ਕੇਂਦਰੀ ਪ੍ਰਾਜੈਕਟਾਂ ਬਾਰੇ ਸਬੰਧਤ ਮੰਤਰੀਆਂ ਤੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰ ਸਕਦੇ ਹਨ।’ਆਪ’ ਆਗੂਆਂ ਅਨੁਸਾਰ ਸੁਸ਼ੀਲ ਰਿੰਕੂ।

Advertisements

ਉਨ੍ਹਾਂ ਦੇ ਸਾਰੇ ਮਸਲਿਆਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਿਸ ਤਰ੍ਹਾਂ ਦੋਆਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਪਿਆਰ ਦਿੱਤਾ ਹੈ, ਉਹ ਸਭ ਦਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਦੀ ਚੋਣ ਵਿਚ ਸੂਬੇ ਦੇ ਹਰ ਖੇਤਰ ਦੇ ਲੋਕਾਂ ਨੇ ਯੋਗਦਾਨ ਪਾਇਆ ਹੈ ਅਤੇ ਖਾਸ ਕਰਕੇ ਜਲੰਧਰ ਦੇ ਗੁਆਂਢੀ ਜ਼ਿਲ੍ਹੇ ਕਪੂਰਥਲਾ ਤੋਂ ‘ਆਪ’ ਆਗੂਆਂ ਨੇ  ਅਤੇ ਵਲੰਟੀਅਰਾਂ ਨੇ ਚੋਣ ਮੁਹਿੰਮ ਦੀ ਕਮਾਨ ਬਹੁਤ ਹੀ ਸੁਚੱਜੇ ਢੰਗ ਨਾਲ ਸੰਭਾਲੀ, ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ ਅਤੇ ਗੁਆਂਢੀ ਜ਼ਿਲ੍ਹੇ ਦੇ ਵਿਕਾਸ ਲਈ ਹਮੇਸ਼ਾ ਕੰਮ ਕਰਦੇ ਰਹਿਣਗੇ।ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਲੋਕ ਸਭਾ ਵਿਚ ਸਿਰਫ਼ ਜਲੰਧਰ ਨਾਲ ਸੰਬੰਧਤ ਮੁੱਦਿਆਂ ਨੂੰ ਉਠਾਉਣ ਦੀ ਕੋਸ਼ਿਸ਼ ਹੀ ਨਹੀਂ ਕਰਨਗੇ ਬਲਕਿ  ਲੋਕ ਸਭਾ ਵਿੱਚ ਪੰਜਾਬ ਅਤੇ ਹਰ ਪੰਜਾਬੀ ਦੇ ਮੁੱਦੇ ਰੱਖਣਗੇ ਅਤੇ ਉਸ ਨੂੰ  ਹੱਲ ਕਰਾਉਣ ਦੀ ਕੋਸ਼ਿਸ਼ ਕਰਨਗੇ।ਇਸ ਮੌਕੇ ਸੇਵਾਮੁਕਤ ਡੀਐਸਪੀ ਕਰਨੈਲ ਸਿੰਘ, ਜਗਦੇਵ ਥਾਪਰ, ਸ਼ੇਖਰ ਕੁਮਾਰ, ਪੁਸ਼ਪਿੰਦਰ ਸਿੰਘ, ਅਨਮੋਲ ਗਿੱਲ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਵਿੱਕੀ, ਗੁਰਕਸ਼ਮੀਰ ਸਿੰਘ ਸੰਨੀ,  ਮੈਡਮ ਜਸਵਿੰਦਰ ਬਾਜਵਾ, ਬਲਵਿੰਦਰ ਕੌਰ, ਅਵਤਾਰ ਥਿੰਦ, ਤੇਜਬੀਰ ਸਿੰਘ, ਸੁਖਦੇਵ ਸਿੰਘ ਰਿੰਕੂ, ਗੁਰਪ੍ਰੀਤ ਸਿੰਘ, ਰਾਜਵਿੰਦਰ ਸਿੰਘ ਧੰਨਾ, ਕੁਲਵਿੰਦਰ ਚੰਦਾ, ਸੁਦੀਪ ਸੰਧੂ, ਰਵੀ ਸਿੱਧੂ ਆਦਿ ਹਾਜ਼ਰ ਸਨ |

LEAVE A REPLY

Please enter your comment!
Please enter your name here