ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਗਰਾਮ ਪੰਚਾਇਤ ਕਾਲਾ ਟਿੱਬਾ ਦਾ 43 ਏਕੜ ਨਜਾਇਜ ਕਬਜ਼ਾ ਛੁਡਵਾਇਆ ਗਿਆ

ਫਾਜ਼ਿਲਕਾ (ਦ ਸਟੈਲਰ ਨਿਊਜ਼): ਮਾਨਯੋਗ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਵਧੀਕ ਮੁੱਖ ਸਕੱਤਰ ਕੇ ਸ਼ਿਵਾ ਪ੍ਰਸ਼ਾਦ ਜੀ, ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਜੀ ਦੇ ਹੁਕਮਾਂ ਦੀ ਪਾਲਣਾ ਹਿਤ ਸ਼ਾਮਲਾਤ ਜਮੀਨਾ ਤੋਂ ਨਜਾਇਜ ਕਬਜੇ ਦੂਰ ਕਰਾਉਣ ਦੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫਾਜ਼ਿਲਕਾ ਦੀ ਅਬੋਹਰ ਬਲਾਕ ਦੇ ਪਿੰਡ ਗਰਾਮ ਪੰਚਾਇਤ ਕਾਲਾ ਟਿੱਬਾ ਵਿਖੇ ਤਕਰੀਬਨ 43 ਏਕੜ ਨਜਾਇਜ ਕਬਜ਼ਾ ਛੁਡਵਾਇਆ ਗਿਆ। ਇਹ ਕਬਜਾ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਜੀਵ  ਕੁਮਾਰ ਅਤੇ ਬੀ.ਡੀ.ਪੀ.ਓ ਗਗਨਦੀਪ ਕੌਰ ਵੱਲੋਂ ਛੁਡਵਾਇਆ ਗਿਆ।

Advertisements

ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਜੀਵ  ਕੁਮਾਰ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਸ਼ਾਮਲਾਤ ਤੇ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਕਾਫੀ ਸਲਾਘਾਯੋਗ ਹੈ ਤੇ ਵਿਭਾਗ ਵੱਲੋਂ ਇਸੇ ਮੁਹਿੰਮ ਤਹਿਤ ਕਈ ਪਿੰਡਾਂ ਵਿੱਚ ਨਾਜਾਇਜ਼ ਕਬਜੇ ਛੁਡਵਾਏ ਗਏ ਹਨ। ਉਨ੍ਹਾਂ ਕਿਹਾ  ਕਿ ਅੱਜ ਜੋ ਪਿੰਡ ਕਾਲਾ ਟਿੱਬਾ ਦੀ ਜ਼ਮੀਨ ਦਾ ਕਬਜਾ ਛੁਡਵਾਇਆ ਗਿਆ ਹੈ, ਇਸ ਨਾਲ ਪਿੰਡ ਵਾਸੀਆਂ ਨੂੰ ਕਾਫੀ ਫਾਇਦਾ ਹੋਵੇਗਾ ਅਤੇ ਪੰਚਾਇਤ ਦੀ ਆਮਦਨ ਵਿੱਚ ਵੀ ਕਾਫੀ ਵਾਧਾ ਹੋਵੇਗਾ।

LEAVE A REPLY

Please enter your comment!
Please enter your name here