ਮਿਡ ਡੇਅ ਮੀਲ ਵਰਕਰਾਂ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੀਟਿੰਗ ਕਰਨ ਲਈ ਦਿੱਤਾ ਸਮਾਂ

ਤਲਵਾੜਾ (ਦ ਸਟੈਲਰ ਨਿਊਜ਼)। ਮਿਡ ਡੇਅ ਮੀਲ ਵਰਕਰਾਂ ਇੱਕ ਅਹਿਮ ਮੀਟਿੰਗ ਪ੍ਰਧਾਨ ਰਣਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਡਿਤ ਕਿਸ਼ੋਰੀ ਲਾਲ ਯਾਦਗਾਰੀ ਕਮੇਟੀ ਦੇ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿੱਚ ਆਏ ਹੋਏ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਜੀ ਨੇ ਦੱਸਿਆ ਕਿ ਸੂਬਾ ਪੱਧਰੀ ਰੈਲੀ ਕਰਨ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਥੇਬਦੀ ਨੂੰ ਹੱਕੀ ਮੰਗਾ ਮੰਨਣ ਲਈ ਮੀਟਿੰਗ ਦਿੱਤੀ ਹੈ। ਸਿੱਖਿਆ ਮੰਤਰੀ ਦੀ ਮੀਟਿੰਗ ਵਿੱਚ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।

Advertisements

ਪੰਜਾਬ ਸਵਾਡੀਨੇਟ ਸਰਵਿਸ ਫੈਡਰੇਸ਼ਨ ਬਲਾਕ ਤਲਵਾੜਾ ਦੇ ਪ੍ਰਧਾਨ ਰਾਜੀਵ ਸ਼ਰਮਾ ਜੀ ਦੱਸਿਆ ਕਿ ਚੌਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਨ ਤੇ ਉਜ਼ਰਤਾਂ ਵਿਚ ਵਾਧਾ‌‌ ਕੀਤਾ ਜਾਵੇਗਾ,ਪਰ ਸਰਕਾਰ ਬਣੀ‌ ਨੂੰ ਡੇਢ‌‌ ਸਾਲ ਹੋਣ ਜਾ ਰਿਹਾ ਹੈ। ਸਾਡੀਆਂ ਮੰਗਾਂ ਨੂੰ ਸਰਕਾਰ ਅਣਦੇਖੀ ਕਰ ਰਿਹਾ ਹੈ, ਨਿਗੁਣੀ ਜਿਹੀ ਤਨਖਾਹ ਨਾਲ ਅਤ ਦੀ ਮਹਿੰਗਾਈ ਵਿਚ ਘਰ ਦਾ ਗੁਜ਼ਾਰਾ ਕਰਨਾ ਬੜਾ ਮੁਸ਼ਕਲ ਹੋ ਰਿਹਾ ਹੈ।

LEAVE A REPLY

Please enter your comment!
Please enter your name here