ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ।

Advertisements

ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਲਈ ਸਰਕਾਰੀ ਖਜ਼ਾਨੇ ਵਿੱਚੋਂ 356 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਸਨ ਵਿਚ ਮੁਲਾਜ਼ਮ ਬਹੁਤ ਮਹੱਤਵਪੂਰਨ ਅੰਗ ਹੁੰਦੇ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।

LEAVE A REPLY

Please enter your comment!
Please enter your name here