ਸਕੂਲੀ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਪਟਿਆਲਾ (ਦ ਸਟੈਲਰ ਨਿਊਜ਼) । ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਉਣ ਸਬੰਧੀ ਪੰਦ੍ਹਰਵਾੜੇ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇ ਸਬੰਧ’ਚ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੈਂਟਲ ਡਾਕਟਰ ਡਾ. ਸਵਿਤਾ ਗਰਗ ਅਤੇ ਡਾ. ਆਰਤੀ ਵੱਲੋਂ ਬੀ.ਐਨ.ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਇੱਕ ਜਾਗਰੂਕਤਾ ਸੈਮੀਨਾਰ ਕੀਤਾ।ਸੰਬੋਧਨ ਕਰਦਿਆਂ ਡਾ. ਸਵਿਤਾ ਗਰਗ ਨੇ ਕਿਹਾ ਕਿ ਤੰਬਾਕੂਨੋਸ਼ੀ ਜਾਨਲੇਵਾ ਹੈ ਅਤੇ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਗੈਂਗਰੀਨ, ਮੂੰਹ ਦੀਆਂ ਬਿਮਾਰੀਆਂ, ਜੀਭ, ਗੱਲੇ ਅਤੇ ਮੂੰਹ ਦਾ ਕੈਂਸਰ ਹੋ ਸਕਦਾ ਹੈ। ਗਰਭਵਤੀ ਔਰਤਾਂ ਵੱਲੋਂ ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਨਾਲ ਗਰਭਪਾਤ ਵੀ ਹੋ ਸਕਦਾ ਹੈ।

Advertisements

ਉਹਨਾਂ ਕਿਹਾ ਕਿ ਵਿੱਦਿਅਕ ਅਦਾਰਿਆਂ ਨੂੰ ਤੰਬਾਕੂ ਮੁਕਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਤੰਬਾਕੂ ਕੰਟਰੋਲ ਐਕਟ 2003 ਤਹਿਤ ਵਿੱਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿੱਚ ਤੰਬਾਕੂ ਪਦਾਰਥਾਂ ਦੀ ਵਿੱਕਰੀ ਦੀ ਮਨਾਹੀ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ  ਤੰਬਾਕੂ  ਪਦਾਰਥਾਂ ਦੀ ਵਿੱਕਰੀ ਤੇ ਵੀ ਰੋਕ ਲਗਾਈ ਗਈ ਹੈ।

ਡਾ. ਆਰਤੀ ਨੇ ਦੱਸਿਆ ਕਿ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਣ ਲਈ ਨੇੜੇ ਦੇ ਤੰਬਾਕੂ ਛੁਡਾਊ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਟੋਲ ਫ਼ਰੀ ਨੰਬਰ 1800-11-2356ਤੇ ਕਾਲ ਕੀਤਾ ਜਾ ਸਕਦਾ ਹੈ। ਇਸ ਮੌਕੇ ਸਰਕਾਰੀ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ “ਜਵਾਨੋ ਜਾਗੋ-ਨਸ਼ੇ ਤਿਆਗੋ” ਨੁੱਕੜ ਨਾਟਕ ਵੀ ਖੇਡਿਆ ਗਿਆ। ਡਾਕਟਰਾਂ ਵੱਲੋਂ ਵਿਦਿਆਰਥੀਆਂ ਨੂੰ ਜ਼ਿੰਦਗੀ ਭਰ ਤੰਬਾਕੂ ਪਦਾਰਥਾਂ ਦਾ ਸੇਵਨ ਨਾ ਕਰਨ ਅਤੇ ਤੰਬਾਕੂ ਦਾ ਨਸ਼ਾ ਕਰਨ ਵਾਲਿਆਂ ਦਾ ਇਸ ਦਾ ਸੇਵਨ ਛੁਡਾਉਣ ਲਈ ਹਰ ਸੰਭਵ ਮਦਦ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਟੀਚਿੰਗ ਸਟਾਫ਼ ਵੀ ਹਾਜ਼ਰ ਸੀ।

LEAVE A REPLY

Please enter your comment!
Please enter your name here