ਸਮਾਜ ਸੇਵੀ ਸੰਸਥਾਵਾਂ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ: ਕੈਬਨਿਟ ਮੰਤਰੀ ਜਿੰਪਾ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਵੱਖ ਵੱਖ ਖੇਤਰਾਂ ਵਿਚ ਸੇਵਾਵਾਂ ਨਿਭਾ ਰਹੀਆਂ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ  ਵੱਲੋਂ ਹੁਸ਼ਿਆਰਪੁਰ ਦੇ ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਦੀ ਅਗਵਾਈ ਵਿੱਚ ਬ੍ਰਹਮ ਸ਼ੰਕਰ ਜਿੰਪਾ ਕੈਬਨਿਟ ਮੰਤਰੀ ਮਾਲ , ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਨਾਲ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕਰਕੇ ਪੰਜਾਬ ਭਰ ਵਿੱਚ ਸਮਾਜ ਸੇਵਾ ਦੇ ਵੱਖ ਵੱਖ ਖੇਤਰਾਂ ਵਿੱਚ ਹੋ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਮਾਜ ਦੀ ਭਲਾਈ ਲਈ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

Advertisements

ਪੰਜਾਬ ਭਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੀ ਬਣਾਈ ਸਾਂਝੀ ਕਮੇਟੀ ਪੰਜਾਬ ਰਾਜ ਏਪੈਕਸ ਕਮੇਟੀ ਆਫ ਐਨ ਜੀ ਓ ਦੇ ਸਕੱਤਰ ਸਰਦਾਰ ਅਜੈਬ ਸਿੰਘ, ਪੰਜਾਬ ਰੈਡ ਕਰਾਸ ਸੁਸਾਇਟੀ ਦੇ ਸਾਬਕਾ ਉਪ ਸਕੱਤਰ ਕ੍ਰਿਸ਼ਨ ਕੁਮਾਰ ਸੈਣੀ, ਪੰਜਾਬੀ ਵਿਰਸਾ ਸੱਭਿਆਚਾਰਕ ਅਤੇ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਰਦਾਰ ਸਤਬੀਰ ਸਿੰਘ ਧਨੋਆ ਅਤੇ ਦੇਸ਼ ਭਰ ਦੀਆਂ ਭਾਈ ਘਨੱਈਆ ਜੀ ਸੇਵਾ ਸੰਸਥਾਵਾਂ ਵੱਲੋਂ ਬਣਾਈ ਗਈ ਭਾਈ ਘਨੱਈਆ ਜੀ ਚੈਰੀਟੀ ਅਤੇ ਪੀਸ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਕੋਆਰਡੀਨੇਟਰ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਵੱਲੋ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿਹਤ ਸੇਵਾਵਾਂ, ਸਿੱਖਿਆ ਸਹੂਲਤਾਂ, ਵਾਤਾਵਰਨ ਬਚਾਉਣ, ਇਸਤਰੀ ਅਤੇ ਬਾਲ ਵਿਕਾਸ, ਖੂਨ ਦਾਨ , ਨੇਤਰ ਦਾਨ, ਅੰਗ ਦਾਨ, ਐਮਰਜੈਂਸੀ ਦੌਰਾਨ ਮੁਢਲੀ ਡਾਕਟਰੀ ਸਹਾਇਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਹੋਰ ਕਈ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦਾ ਆਪਸੀ ਸਹਿਯੋਗ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਸਮਾਜ ਸੇਵੀ ਸੰਸਥਾਵਾਂ ਦਾ ਬੋਰਡ ਜਾਂ ਫਾਉਂਡੇਸ਼ਨ ਗਠਿਤ ਕੀਤਾ ਜਾਵੇ ਤਾਂ ਕਿ ਆਪਸੀ ਸਹਿਯੋਗ ਅਤੇ ਤਾਲਮੇਲ ਨਾਲ ਸਮਾਜ ਸੇਵੀ ਕਾਰਜਾਂ ਨੂੰ ਹੋਰ ਵਧੇਰੇ ਪ੍ਰਫੁੱਲਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਸਰਕਾਰ ਵੱਲੋਂ ਬਣਾਈਆਂ ਸਮਾਜ ਭਲਾਈ ਸਕੀਮਾਂ ਨੂੰ ਲਾਭਪਾਤਰੀਆਂ ਪਹੁੰਚਾਉਣ ਲਈ ਵੀ  ਸਮਾਜ ਸੇਵੀ ਸੰਸਥਾਵਾਂ ਵਿਸ਼ੇਸ਼ ਭੂਮਿਕਾ ਨਿਭਾ ਸਕਦੀਆਂ ਹਨ।   

ਮਾਨਯੋਗ ਬ੍ਰਹਮ ਸ਼ੰਕਰ ਜਿੰਪਾ ਨੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਮਾਨਵਤਾ ਦੀ ਸੇਵਾ ਹਿੱਤ ਕੀਤੇ ਜਾ ਰਹੇ ਕਾਰਜਾਂ ਦੀ ਭਰਭੂਰ ਸ਼ਲਾਘਾ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਦੀਆਂ ਸੇਵਾਵਾਂ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਲਈ ਅਤੇ ਸਮਾਜ ਸੇਵੀ ਆਗੂਆਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਲਾਗੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰਨਗੇ। ਪੰਜਾਬ ਸਰਕਾਰ ਵੱਲੋਂ ਸੜਕੀ ਦੁਰਘਟਨਾਵਾਂ ਦੋ ਲੋੜਵੰਦਾਂ ਦੀ ਸਹਾਇਤਾ ਕਰਕੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਵਾਲਿਆਂ ਸਬੰਧੀ ਦੇ ਸਨਮਾਨ ਲਈ ਸ਼ੁਰੂ ਕੀਤੀ ਜਾ ਰਹੀ ਫ਼ਰਿਸ਼ਤੇ ਸਕੀਮ ਦੀ ਭਰਭੂਰ ਸ਼ਲਾਘਾ ਕੀਤੀ ਗਈ। ਮੰਤਰੀ ਜੀ ਨੇ ਕਿਹਾ ਕਿ ਸੜਕੀ ਦੁਰਘਟਨਾਵਾਂ , ਕੁਦਰਤੀ ਆਫ਼ਤਾਂ , ਗੈਸ ਲੀਕ ਹੋਣ  ਅਤੇ  ਹੋਰ  ਕਈ  ਘਟਨਾਵਾਂ ਦੋਰਾਨ ਮਨੁੱਖੀ ਕੀਮਤੀ ਜਾਨਾਂ ਬਚਾਉਣ ਸਬੰਧੀ ਜਾਣਕਾਰੀ ਦੇਣ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸਰਕਾਰ ਵੱਲੋਂ ਸਮਾਜ ਸੇਵਾ ਸੰਸਥਾਵਾਂ ਦੇ ਸਹਿਯੋਗ ਨਾਲ  ਸ਼ੁਰੂ ਕੀਤੀ ਜਾਵੇਗੀ ਜਿਸ ਵਿੱਚ ਵਿਦਿਅਕ ਸੰਸਥਾਵਾਂ ਅਤੇ ਨੌਜਵਾਨ ਸਭਾਵਾਂ ਨੂੰ ਵਿਸ਼ੇਸ਼ ਤੌਰ ਤੇ ਸ਼ਾਮਿਲ ਕੀਤਾ ਜਾਵੇਗਾ ਤਾਂ ਕਿ ਹਰ ਵਿਅਕਤੀ ਸਮਾਜ ਦੀ ਸੇਵਾ ਹਿੱਤ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਲਈ ਸਹਾਈ ਹੋ ਸਕੇ। ਇਸ ਮੌਕੇ ਮਾਨਵਤਾ ਦੀ ਸੇਵਾ, ਸਰਬਸਾਂਝੀਵਾਲਤਾ ਅਤੇ ਆਪਸੀ ਭਾਈਚਾਰਕ ਸਾਂਝ ਦੇ ਪ੍ਰਤੀਕ  ਭਾਈ ਘਨੱਈਆ ਜੀ ਦੀ ਤਸਵੀਰ ਭੇਟ ਕੀਤੀ ਗਈ ਅਤੇ ਇਸ ਮੌਕੇ ਤੇ ਐਮਰਜੈਂਸੀ ਦੌਰਾਨ ਮੁਢਲੀ ਡਾਕਟਰੀ ਸਹਾਇਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਸਬੰਧੀ ਤਿਆਰ ਕੀਤਾ ਕਿਤਾਬਚਾ ਵੀ ਭੇਟ ਕੀਤਾ ਗਿਆ।

LEAVE A REPLY

Please enter your comment!
Please enter your name here