Saturday, October 17, 2026
Home Punjab ਪੰਜਾਬੀ ਯੂਨੀਵਰਸਿਟੀ ਵਿੱਚ ਸ਼ਾਰਟ ਸਰਕਟ ਨਾਲ ਲੱਗੀ ਅੱਗ

ਪੰਜਾਬੀ ਯੂਨੀਵਰਸਿਟੀ ਵਿੱਚ ਸ਼ਾਰਟ ਸਰਕਟ ਨਾਲ ਲੱਗੀ ਅੱਗ

ਪਟਿਆਲਾ (ਦ ਸਟੈਲਰ ਨਿਊਜ਼)। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਡਮਿਨ ਬਲਾਕ ਵਿੱਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਲਿਆ। ਜਾਣਕਾਰੀ ਮੁਤਾਬਕ  ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਸੀ। ਇਸ ਦੌਰਾਨ 2 ਸੁਰੱਖਿਅਤ ਕਰਮਚਾਰੀ ਬੇਹੋਸ਼ ਹੋ ਗਏ।

Advertisements

ਜਾਣਕਾਰੀ ਅਨੁਸਾਰ ਸਵੇਰੇ ਡਿਊਟੀ ਤੇ ਆਉਂਦੇ ਮੁਲਾਜ਼ਮਾ ਨੇ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਵੇਖਿਆ ਤਾਂ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਐਡਮਿਨ ਬਲਾਕ ਦੇ ਮੁੱਖ ਦਰਵਾਜ਼ੇ ਦੇ ਉੱਪਰ ਲੱਗੇ ਸ਼ੀਸ਼ੇ ਨੂੰ ਤੋੜ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਕਰੀਬ 2 ਘੰਟੇ ਬਾਅਦ ਅੱਗ ਤੇ ਕਾਬੂ ਪਾਇਆ ਗਿਆ।  

LEAVE A REPLY

Please enter your comment!
Please enter your name here