
ਨਵਾਂਸ਼ਹਿਰ(ਦ ਸਟੈਲਰ ਨਿਊਜ਼)। ਪੰਜਾਬ ਦੇ ਨੌਜਵਾਨ ਆਪਣੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਵਿਦੇਸ਼ਾਂ ਵਿੱਚ ਜਾ ਰਹੇ ਹਨ। ਅਜਿਹੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਪਰਮਜੀਤ ਸਿੰਘ ਵੀ ਕੁੱਝ ਦਿਨ ਪਹਿਲਾਂ ਕੈਨੇਡਾ ਗਿਆ ਸੀ। ਪਰਮਜੀਤ ਆਰੀਆ ਸਮਾਜ ਰੋਡ ਨਵਾਂਸ਼ਹਿਰ ਦਾ ਵਾਸੀ ਸੀ। ਜਿਸਦੀ ਉਮਰ 19 ਸਾਲ ਦੱਸੀ ਜਾ ਰਹੀ ਹੈ। ਕੈਨੇਡਾ ਜਾਣ ਤੋਂ 6 ਦਿਨ ਬਾਅਦ ਹੀ ਇਸਦੇ ਹਾਰਟ ਅਟੈਕ ਆਉਂਣ ਕਾਰਨ ਇਸਦੀ ਮੌਤ ਦੀ ਖ਼ਬਰ ਮਿਲੀ ਹੈ।

ਪਰਿਵਾਰ ਦੇ ਕਰੀਬੀ ਲੋਕਾਂ ਤੋਂ ਜਾਣਕਾਰੀ ਮਿਲੀ ਹੈ ਕਿ ਪਰਮਵੀਰ ਪਰਿਵਾਰ ਦਾ ਇੱਕੋ ਮੁੰਡਾ ਸੀ, ਜਿਸ ਦੇ ਪਿਤਾ ਸਰਕਾਰੀ ਮੁਲਾਜ਼ਮ ਅਤੇ ਮਾਤਾ ਐਡਵੋਕੇਟ ਹਨ। ਮ੍ਰਿਤਕ ਪਰਮਵੀਰ ਦੀ ਲਾਸ਼ ਨੂੰ ਕਰੀਬ 16 ਦਿਨ ਬਾਅਦ ਨਵਾਂਸ਼ਹਿਰ ਲਿਆਂਦਾ ਗਿਆ ਅਤੇ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ। ਸੰਸਕਾਰ ਵਿੱਚ ਸ਼ਾਮਲ ਹੋਣ ਵਾਲੇ ਵਿਧਾਇਕ ਡਾ.ਨਛੱਤਰਪਾਲ ਸਿੰਘ ਅਤੇ ਵਿਧਾਇਕ ਬੰਗਾ ਡਾ. ਐੱਸ. ਕੇ. ਸੁੱਖੀ ਨੇ ਕਿਹਾ ਕੇ ਨੌਜਵਾਨਾਂ ਨੂੰ ਪੰਜਾਬ ਵਿੱਚ ਵੀ ਰੋਜ਼ਗਾਰ ਮਿਲੇ, ਤਾਂਕਿ ਵਿਦੇਸ਼ਾਂ ਨੂੰ ਜਾਣ ਦਾ ਰੁਝਾਨ ਘੱਟ ਹੋ ਸਕੇ। 19 ਸਾਲਾਂ ਦੇ ਨੌਜਵਾਨ ਦੀ ਮੌਤ ਕਾਰਨ ਸਾਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਰਹੀ ਹੈ।
