ਸਿਹਤ ਵਿਭਾਗ ਵੱਲੋ ਮਲੇਰੀਆ ਅਤੇ ਡੇਂਗੂ ਦੀ ਰੋਕਥਾਮ ਲਈ ਗਤੀਵਿਧੀਆਂ ਜਾਰੀ: ਡਾ. ਰੋਹਿਤ ਗੋਇਲ

ਫਾਜਿ਼ਲਕਾ (ਦ ਸਟੈਲਰ ਨਿਊਜ਼)। ਜਿਲਾ ਮਹਾਂਮਾਰੀ ਅਫਸਰ ਡਾ ਰੋਹਿਤ ਗੋਇਲ ਵਲੋਂ ਦੱਸਿਆ ਗਿਆ ਕਿ ਵਿਭਾਗ ਵਲੋਂ ਜਿਲੇ ਵਿੱਚ ਮਲੇਰੀਆ,ਡੇਂਗੂ ਦੀ ਰੋਕਥਾਮ ਲਈ ਅਰਬਨ ਅਤੇ ਪੇਂਡੂ ਖੇਤਰ ਵਿਖੇ ਫੀਵਰ ਸਰਵੇ,ਐਂਟੀਲਾਰਵਾ,ਜਾਗਰੂਕਤਾ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ।

Advertisements

ਉਨ੍ਹਾਂ ਸ਼ਹਿਰੀ ਖੇਤਰ ਵਾਸੀਆ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ,ਦੁਕਾਨਾਂ,ਸਰਕਾਰੀ ਦਫਤਰਾਂ ਵਿੱਚ ਮੋਜੂਦ ਕੂਲਰ, ਗਮਲੇ,ਟਾਇਰਾਂ, ਟੈਕੀਆਂ, ਫਰਿਜ ਦੇ ਪਿੱਛੇ ਲੱਗੀ ਟ੍ਰੇਅ ਵਿੱਚੋ ਹਰ ਸ਼ੁਕਰਵਾਰ ਨੂੰ ਪਾਣੀ ਕੱਢ ਕੇ ਸੁੱਕਾ ਦਿਤਾ ਜਾਵੇ ਅਤੇ “ਹਰ ਐਤਵਾਰ ਡੇਂਗੂ ਤੇ ਵਾਰ” ਤਹਿਤ ਇਸ ਦਿਨ ਵੀ ਅਪਣੇ ਘਰਾਂ ਵਿੱਚ ਮਿਲਣ ਵਾਲੇ ਸਾਫ ਪਾਣੀ ਦੇ ਸੋਮੇ ਚੈਕ ਕੀਤੇ ਜਾਣ।ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰੀ ਬਾਜੂ ਅਤੇ ਸਰੀਰ ਨੂੰ ਢੱਕਣ ਵਾਲੇ ਕਪੜੇ ਪਾਏ ਜਾਣ।ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕੀਤਾ ਜਾਵੇ।ਉਨ੍ਹਾ ਕਿਹਾ ਕਿ ਕੋਈ ਵੀ ਬੁਖਾਰ ਹੋਣ ਤੇ ਸਿਵਲ ਹਸਪਤਾਲ ਫਾਜਿਲਕਾ ਅਤੇ ਅਬੋਹਰ ਦੇ ਕਮਰਾ ਨੰਬਰ 21 ਵਿੱਚ ਜਾ ਕੇ ਡੇਂਗੂ ਬੁਖਾਰ ਦਾ ਅਲਾਈਜਾ ਟੈਸਟ ਬਿਲਕੁੱਲ ਫਰੀ ਕਰਵਾ ਜਾ ਸਕਦਾ ਹੈ।

ਇਸ ਮੌਕੇ ਸਿਹਤ ਕਰਮਚਾਰੀ  ਰਵਿੰਦਰ ਸਰਮਾ,ਸੁਖਜਿੰਦਰ ਸਿੰਘ ਨੇ ਦੱਸਿਆ ਕਿ ਟੀਮਾਂ ਸਮੇਤ ਸ਼ਹਿਰ ਫਾਜਿਲਕਾ ਅਧੀਨ ਅੱਜ ਬਸਤੀ ਹਜੂਰ ਸਿੰਘ ਦੇ ਘਰਾਂ ਵਿੱਚ ਕੂਲਰ,ਟਾਇਰਾਂ,ਗਮਲੇ,ਟੈਕੀਆਂ ਅਤੇ ਖੜੇ ਪਾਣੀ ਦੇ ਸਰੋਤਾਂ ਨੂੰ ਚੈਕ ਕੀਤਾ ਅਤੇ ਜਾਗਰੂਕਤਾ ਲਈ ਪੰਫਲੈਟ ਵੰਡੇ।ਇਸ ਟੀਮ ਵਿੱਚ ਬ੍ਰੀਡਿੰਗ ਚੈਕਰ ਹਾਜਰ ਸਨ।

LEAVE A REPLY

Please enter your comment!
Please enter your name here