ਮਿਸ਼ਨ ਆਬਾਦ 30 ਤਹਿਤ ਸਰਹੱਦੀ ਪਿੰਡ ਬੇਰੀਵਾਲਾ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮਿਸ਼ਨ ਆਬਾਦ 30 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੁਖਾਵੇਂ ਢੰਗ ਨਾਲ ਇਕੋ ਸਾਂਝੀ ਥਾਂ ਤੇ ਵੱਖ-ਵੱਖ ਸੇਵਾਵਾਂ ਦਾ ਲਾਹਾ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਫਾਜ਼ਿਲਕਾ ਦੇ ਪਿੰਡ ਬੇਰੀਵਾਲਾ ਵਿਖੇ ਆਬਾਦ ਸੁਵਿਧਾ ਕੈਂਪ ਲਗਾਇਆ ਗਿਆ। ਇਸ ਦੌਰਾਨ ਜਿਥੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੈਂਪ ਵਿਚ ਪਹੁੰਚੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਉਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪੋ-ਆਪਦੇ ਵਿਭਾਗ ਨਾਲ ਸਬੰਧਤ ਸਕੀਮਾਂ ਸਬੰਧੀ ਜਾਣੂੰ ਕਰਵਾਇਆ।

Advertisements

ਕੈਂਪ ਵਿਖੇ ਪਹੁੰਚੇ ਤਹਿਸੀਲਦਾਰ ਫਾਜ਼ਿਲਕਾ ਸ. ਸੁਖਦੇਵ ਸਿੰਘ ਨੇ ਕਿਹਾ ਕਿ ਪਿੰਡਾਂ ਵਿਖੇ ਕੈਂਪ ਲਗਾਉਣ ਦਾ ਮੰਤਵ ਇਕ ਛੱਤ ਹੇਠ ਵੱਖ—ਵੱਖ ਸੇਵਾਵਾਂ ਦਾ ਲਾਹਾ ਤੱਕ ਪਹੁੰਚਾਉਣਾ ਹੈ ਤਾਂ ਜ਼ੋ ਲੋਕਾਂ ਨੂੰ ਆਪਣੇ ਕੰਮ ਲਈ ਸ਼ਹਿਰ ਨਾ ਆਉਣਾ ਪਵੇ ਬਲਕਿ ਅਧਿਕਾਰੀਆਂ ਵੱਲੋਂ ਉਨ੍ਹਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਜਾਂ ਨੁਮਾਇੰਦੇ ਕੈਂਪ ਵਿਚ ਪੁੱਜ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੇ ਹਨ। ਪਿੰਡ ਬੇਰੀਵਾਲਾ ਵਿਖੇ ਲਗਾਏ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਜਿਸ ਵਿਚ ਬਿਜਲੀ ਦਾ ਟਰਾਂਸਫਰ ਇਕ ਥਾਂ ਤੋਂ ਦੂਜੀ ਥਾਂ ਸ਼ਿਫਟ ਕਰਨ ਬਾਰੇ, ਕੱਚੇ ਮਕਾਨਾਂ ਨੂੰ ਪੱਕਾ ਕਰਨ, ਰਾਸ਼ਨ ਕਾਰਡ ਬਣਵਾਉਣ, ਸੜਕਾਂ ਦੇ ਆਲੇ-ਦੁਆਲੇ ਮਿਟੀ ਪੁਆਉਣ ਆਦਿ ਸ਼ਿਕਾਇਤਾਂ ਲੋਕਾਂ ਅੱਗੇ ਰੱਖੀਆਂ ਗਈਆਂ ਜਿਸ ਤਹਿਤ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਯੋਗ ਹੱਲ ਦੀਆਂ ਹਦਾਇਤਾਂ ਕੀਤੀਆਂ।
ਇਸ ਦੌਰਾਨ ਪਸ਼ੂ ਪਾਲਣ ਵਿਭਾਗ ਤੋਂ ਡਾ. ਲੇਖੀਕਾ ਗੌਰ ਅਤੇ ਸਾਹਿਲ ਖੁਰਾਣਾ ਸਮੇਤ ਉਦਯੋਗ, ਪੰਜਾਬ ਨੈਸ਼ਨਲ ਬੈਂਕ, ਮਾਰਕਫੈਡ, ਪੁਲਿਸ ਵਿਭਾਗ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਆਪੌ—ਆਪਣੇ ਵਿਭਾਗ ਨਾਲ ਸਬੰਧਤ ਸਰਕਾਰ ਦੀਆਂ ਯੋਜਨਾਵਾਂ ਬਾਰੇ ਹਾਜਰੀਨ ਨੂੰ ਜਾਣੂੰ ਕਰਵਾਇਆ ਗਿਆ ਤਾਂ ਜ਼ੋ ਲੋਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਸਮੇਂ ਸਿਰ ਹਾਸਲ ਕਰ ਸਕਣ। ਇਸ ਮੌਕੇ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗਗਨਦੀਪ ਸਿੰਘ, ਖੇਤੀਬਾੜੀ ਵਿਭਾਗ ਤੋਂ ਰਾਜਦਵਿੰਦਰ ਸਿੰਘ ਆਦਿ ਸਟਾਫ ਮੌਜੂਦ ਸਨ।

LEAVE A REPLY

Please enter your comment!
Please enter your name here