Saturday, October 17, 2026
Home Chandigarh 10ਵੀਂ ਦਾ ਨਤੀਜਾ ਹੋਇਆ ਐਲਾਨ, ਫਿਰ ਕੁੜੀਆਂ ਨੇ ਮਾਰੀ ਬਾਜ਼ੀ

10ਵੀਂ ਦਾ ਨਤੀਜਾ ਹੋਇਆ ਐਲਾਨ, ਫਿਰ ਕੁੜੀਆਂ ਨੇ ਮਾਰੀ ਬਾਜ਼ੀ

ਚੰਡੀਗੜ੍ਹ(ਦ ਸਟੈਲਰ ਨਿਊਜ਼)। ਸਾਲ 2023 ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਆ ਗਿਆ ਹੈ। ਜਿਸ ਵਿੱਚ 3 ਕੁੜੀਆਂ ਨੇ ਟਾਪ ਕੀਤਾ ਹੈ। ਜ਼ਿਕਰਯੋਗ ਹੈ ਕਿ ਫਰੀਦਕੋਟ ਦੀ ਗਗਨਦੀਪ ਕੌਰ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ ਹੈ ਅਤੇ ਨਵਜੋਤ ਨੇ 650 ਵਿੱਚੋਂ 648 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ।

Advertisements

ਮਾਨਸਾ ਦੀ ਹਰਮਨਦੀਪ ਕੌਰ ਨੇ 650 ਵਿੱਚੋਂ 646 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਨਤੀਜੇ ਤੋਂ ਬਾਅਦ ਸਾਰੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ। ਸਾਰੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here