Thursday, October 15, 2026
Home Chandigarh ਮੁੱਖ ਮੰਤਰੀ ਮਾਨ ਨੇ 10ਵੀਂ ਦੀਆਂ ਟਾਪਰ ਵਿਦਿਆਰਥਣਾਂ ਨੂੰ ਦਿੱਤੀ ਵਧਾਈ, ਦਿੱਤੀ...

ਮੁੱਖ ਮੰਤਰੀ ਮਾਨ ਨੇ 10ਵੀਂ ਦੀਆਂ ਟਾਪਰ ਵਿਦਿਆਰਥਣਾਂ ਨੂੰ ਦਿੱਤੀ ਵਧਾਈ, ਦਿੱਤੀ ਜਾਵੇਗੀ 51 ਹਜ਼ਾਰ ਦੀ ਇਨਾਮ ਰਾਸ਼ੀ

ਚੰਡੀਗੜ੍ਹ(ਦ ਸਟੈਲਰ ਨਿਊਜ਼)। ਸਾਲ 2023 ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਆ ਗਿਆ ਹੈ। ਜਿਸ ਵਿੱਚ 3 ਕੁੜੀਆਂ ਨੇ ਟਾਪ ਕੀਤਾ ਹੈ। ਜ਼ਿਕਰਯੋਗ ਹੈ ਕਿ ਫਰੀਦਕੋਟ ਦੀ ਗਗਨਦੀਪ ਕੌਰ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ ਹੈ ਅਤੇ ਨਵਜੋਤ ਨੇ 650 ਵਿੱਚੋਂ 648 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਮਾਨਸਾ ਦੀ ਹਰਮਨਦੀਪ ਕੌਰ ਨੇ 650 ਵਿੱਚੋਂ 646 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਨਤੀਜੇ ਤੋਂ ਬਾਅਦ ਸਾਰੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ।

Advertisements

ਸਾਰੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਸੀ.ਐਮ. ਭਗਵੰਤ ਮਾਨ ਨੇ ਟਾਪ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ 51 ਹਜ਼ਾਰ ਦੇਣ ਦਾ ਐਲਾਨ ਕੀਤਾ ਹੈ।

LEAVE A REPLY

Please enter your comment!
Please enter your name here