2012 ਬੈਚ ਦੇ ਆਈਏਐਸ ਅਧਿਕਾਰੀ ਵਿਨੀਤ ਕੁਮਾਰ ਨੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਫਾਜਿ਼ਲਕਾ, (ਦ ਸਟੈਲਰ ਨਿਊਜ਼)। ਵਿਨੀਤ ਕੁਮਾਰ ਆਈਏਐਸ ਨੇ ਅੱਜ ਇੱਥੇ ਪਹੁੰਚ ਕੇ ਰਸਮੀ ਤੌਰ ਤੇ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਦਾ ਅਹੁਦਾ ਸੰਭਾਲਿਆ। ਇਸ ਮੌਕੇ ਇੱਥੇ ਪੁੱਜਣ ਤੇ ਐਸਡੀਐਮ ਫਾਜਿ਼ਲਕਾ ਨਿਕਾਸ ਖੀਂਚੜ ਆਈਏਐਸ, ਐਸਡੀਐਮ ਜਲਾਲਾਬਾਦ ਰਵਿੰਦਰ ਸਿੰਘ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸਾਰੰਗਪ੍ਰੀਤ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਿਕਰਯੋਗ ਹੈ ਕਿ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਟੇ੍ਰਨਿੰਗ ਤੇ ਗਏ ਹੋਣ ਕਾਰਨ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਫਾਜਿ਼ਲਕਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਮੌਕੇ ਡਿਪਟੀ ਕਮਿਸਨਰ ਵਿਨੀਤ ਕੁਮਾਰ ਨੇ ਆਪਣੇ ਦਫਤਰ ਵਿਖੇ ਆਪਣੇ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ/ਕਰਮਚਾਰੀਆਂ ਨਾਲ ਇੱਕ ਜਾਣ—ਪਛਾਣ ਮੀਟਿੰਗ ਕੀਤੀ।

Advertisements

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਵਿਚ ਲੋਕਾਂ ਨੂੰ ਬਿਹਤਰ ਸੇਵਾਵਾਂ ਮਿਲਦੀਆਂ ਰਹਿਣ ਅਤੇ ਲੋਕਾਂ ਦੇ ਕੰਮ ਤੇਜੀ ਨਾਲ ਹੋਣ, ਇਸ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਤਨਦੇਹੀ ਨਾਲ ਡਿਊਟੀ ਕਰਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵਿਨੀਤ ਕੁਮਾਰ ਸਪੈਸ਼ਲ ਸਕੱਤਰ ਖੇਤੀਬਾੜੀ ਅਤੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਪੰਜਾਬ ਸਟੇਟ ਵੇਅਰ ਹਾਉਸਿੰਗ ਕਾਰਪੋਰੇਸ਼ਨ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

LEAVE A REPLY

Please enter your comment!
Please enter your name here