ਡੀਐਸਪੀ ਦੀ ਰਿਵਾਲਵਰ ਸਾਫ਼ ਕਰਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਹੋਈ ਮੌਤ

ਖੰਨਾ (ਦ ਸਟੈਲਰ ਨਿਊਜ਼)। ਖੰਨਾ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਖੰਨਾ ਐਸਐਸਪੀ ਦਫ਼ਤਰ ਵਿਖੇ ਇੱਕ ਡੀਐਸਪੀ ਦੇ ਗੰਨਮੈਨ ਦੀ ਗੋਲੀ ਲੱਗਨ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕਾਂਸਟੇਬਲ ਰਸ਼ਪਿੰਦਰ ਸਿੰਘ ਵਜੋਂ ਹੋਈ। ਰਸ਼ਪਿੰਦਰ ਵੋਮੈਨ ਸੈੱਲ ਦੇ ਡੀਐਸਪੀ ਗੁਰਮੀਤ ਸਿੰਘ ਨਾਲ ਬਤੌਰ ਗੰਨਮੈਨ ਤਾਇਨਾਤ ਸੀ। ਜਾਣਕਾਰੀ ਮੁਤਾਬਕ ਜਦੋਂ ਰਸ਼ਪਿੰਦਰ ਐਸਐਸਪੀ ਦਫ਼ਤਰ ਵਿਖੇ ਰੀਡਰ ਬ੍ਰਾਂਚ ਵਿੱਚ ਬੈਠਾ ਸੀ ਤਾਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ।

Advertisements

ਜਖ਼ਮੀ ਹਾਲਤ ਵਿੱਚ ਰਸਪਿੰਦਰ ਨੂੰ ਨੇੜੇ ਦੇ ਆਈਵੀਵਾਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਡੀਐਸਪੀ ਦਾ ਸਰਵਿਸ ਰਿਵਾਲਵਰ ਰਸ਼ਪਿੰਦਰ ਦੇ ਹੱਥ ਵਿੱਚ ਸੀ, ਜਿਸ ਨੂੰ ਸਾਫ਼ ਕਰਦੇ ਹੋਈ ਗੋਲੀ ਚੱਲ ਗਈ ਅਤੇ ਗੋਲੀ ਰਸ਼ਪਿੰਦਰ ਦੀ ਛਾਤੀ ਵਿੱਚ ਲੱਗੀ।

LEAVE A REPLY

Please enter your comment!
Please enter your name here