ਨਸਰਾਲਾ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਨਸਰਾਲਾ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪਿ੍ਰੰਸੀਪਲ ਕਰੁਣ ਸ਼ਰਮਾ ਨੇ ਦੱਸਿਆ ਕਿ ਕੁਲ 84 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਜਿਨ੍ਹਾਂ ਵਿੱਚੋਂ 20 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਹਾਸਲ ਕੀਤੇ ਅਤੇ ਕੁੱਲ 80 ਵਿਦਿਆਰਥੀ ਫਸਟ ਡਵੀਜ਼ਨ ਲੈ ਕੇ ਪਾਸ ਹੋਏ । ਸੁਨੇਹਾ ਸ਼ਰਮਾ ਨੇ 650 ਵਿੱਚੋਂ 563 ਅੰਕ ਹਾਸਲ ਕੀਤੇ ਅਤੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸਾਰਾਹ ਸ਼ਰਮਾ ਨੇ 650 ਵਿੱਚੋਂ 562 ਅੰਕ ਹਾਸਲ ਕੀਤੇ ਅਤੇ ਸਕੂਲ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ।

Advertisements

ਮਨਵੀਤ ਕੌਰ ਨੇ 650 ਵਿੱਚੋਂ 557 ਅੰਕ ਹਾਸਲ ਕੀਤੇ ਅਤੇ ਸਕੂਲ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਬਾਕੀ ਸਾਰੇ ਵਿਦਿਆਰਥੀ ਵੀ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ। ਸਕੂਲ ਵਿਖੇ ਪ੍ਰਿੰਸੀਪਲ ਸਾਹਿਬ ਕਰੁਣ ਸ਼ਰਮਾ ਦੀ ਅਗਵਾਈ ਹੇਠ ਇਹਨਾਂ ਤਿੰਨਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕਰੁਣ ਸ਼ਰਮਾ, ਵਾਇਸ ਪ੍ਰਿੰਸੀਪਲ ਕੁਲਵਿੰਦਰ ਸਿੰਘ, ਚੇਅਰਪਰਸਨ ਅਮਿਤਾ ਅਤੇ ਅਧਿਆਪਕ ਵਨੀਤਾ ਰਾਣੀ, ਸੋਨੀਆ, ਸੰਦੀਪ ਲਾਂਬਾ, ਕਮਲੇਸ਼ ਰਾਣੀ, ਮਿਸ ਮੰਜੂ ਅਰੋੜਾ, ਬਲਜੀਤ ਸਿੰਘ, ਅਨਿਲ ਕੁਮਾਰ, ਸੰਜੀਵ ਰਤਨ, ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here