ਟਾਂਡਾ ਸਕੂਲ (ਲੜਕੇ) ਵਿਖੇ ਰਾਜੇਸ਼ ਕੁਮਾਰ ਤ੍ਰੇਹਨ ਨੇ ਬਤੌਰ ਪ੍ਰਿੰਸੀਪਲ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼ )। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਟਾਂਡਾ (ਲੜਕੇ) ਵਿਖੇ ਹੋਏ ਇਕ ਸੰਖੇਪ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਾਜੇਸ਼ ਕੁਮਾਰ ਤ੍ਰੇਹਨ ਨੇ ਬਤੌਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਪ੍ਰਿੰਸੀਪਲ ਸਾਹਿਬ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਦੀ ਉੱਨਤੀ ਲਈ ਆਪਣੇ ਵਲੋਂ ਅਤੇ ਸਰਕਾਰ ਵਲੋਂ ਹਰ ਤਰਾਂ ਦੇ ਸਹਿਯੋਗ ਦੇਣ ਦਾ ਵਿਸ਼ਵਾਸ਼ ਦੁਆਇਆ। ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਕੇਸ਼ਵ ਸਿੰਘ ਸੈਣੀ,ਸਿਟੀ ਪ੍ਰਧਾਨ ਜਗਜੀਵਨ ਜੱਗੀ ਅਤੇ ਵਾਈਸ ਪ੍ਰਿੰਸੀਪਲ ਸੁਨੀਤ ਅਰੋੜਾ ਨੇ ਪ੍ਰਿੰਸੀਪਲ ਰਾਜੇਸ਼ ਤ੍ਰੇਹਨ ਜੀ ਨੂੰ ਮੁਬਾਰਕਬਾਦ ਦਿੱਤੀ।

Advertisements

ਪ੍ਰਿੰਸੀਪਲ ਸਾਹਿਬ ਨੇ ਸਕੂਲ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਦੀ ਬਿਹਤਰੀ ਲਈ ਸਾਰੇ ਸਟਾਫ਼ ਨੂੰ ਨਾਲ ਲੈ ਕੇ ਕੰਮ ਕਰਨ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਯੋਗ ਨੀਤੀਆਂ ਕਾਰਨ ਸਰਕਾਰੀ ਸਕੂਲਾਂ ਦੇ ਨਤੀਜੇ ਬਹੁਤ ਸ਼ਾਨਦਾਰ ਆ ਰਹੇ ਹਨ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਸਾਨੂੰ ਸਾਰਿਆਂ ਨੂੰ ਮਿਹਨਤ ਕਰਨੀ ਪਵੇਗੀ। ਪ੍ਰਿੰਸੀਪਲ ਸਾਹਿਬ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਆਈਆਂ ਹੋਈਆਂ ਹੋਰਨਾਂ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸਮੂਹ ਸਕੂਲ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਸਕੂਲ ਦੀ ਬਿਹਤਰੀ ਵਾਸਤੇ ਸਾਰੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸੰਭਵ ਯਤਨ ਕਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਜੇਸ਼ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ,ਤਲਵੰਡੀ ਸੱਲਾਂ, ਬਸੀ ਜਲਾਲ ਖਾਨ ਵਿਖੇ ਬਤੌਰ ਪ੍ਰਿੰਸੀਪਲ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਵਲੋੰ ਪ੍ਰਿੰਸੀਪਲ ਸਾਹਿਬ ਦਾ ਭਰਵਾਂ ਸਵਾਗਤ ਕਰਦੇ ਹੋਏ ਜੀ ਆਇਆਂ ਕਿਹਾ।

LEAVE A REPLY

Please enter your comment!
Please enter your name here