ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਪ੍ਰੀਖਿਆ ਦੇ ਐਲਾਨੇ ਨਤੀਜਿਆਂ ‘ਚ ਸਰਕਾਰੀ ਸੀਨੀ. ਸੈਕੰ. ਸਕੂਲ ਪਿੱਪਲਾਂਵਾਲ਼ਾ ਦਾ ਨਤੀਜਾ ਬੜਾ ਹੀ ਸ਼ਾਨਦਾਰ ਰਿਹਾ ਹੈ ।ਸਕੂਲ ਵਿੱਚ ਚੱਲ ਰਹੇ ਸਾਇੰਸ, ਕਾਮਰਸ ਅਤੇ ਹਿਊਮੈਨੀਟੀਜ਼ ਗਰੁੱਪ ਦੇ ਵਿਦਿਆਰਥੀਆਂ ਨੇ ਆਪਣੇ-ਆਪਣੇ ਸਟਰੀਮ ਵਿੱਚ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਹਰਜਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਮੈਰੀਟੋਰੀਅਸ ਵਿਦਿਆਰਥੀ ਕਮਲਜੋਤ ਸਿੰਘ ਨੇ 97% ਅੰਕ ਪ੍ਰਾਪਤ ਕਰਕੇ ਸਾਇੰਸ ਸਟਰੀਮ ਵਿੱਚ ਪਹਿਲਾ ਸਥਾਨ, ਸਾਹਿਲ ਨੇ 96.4% ਨਾਲ਼ ਦੂਜਾ ਅਤੇ ਪ੍ਰਵੇਜ਼ ਨੇ 92% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।

ਹਿਊਮੈਨੀਟੀਜ਼ ਗਰੁੱਪ ਵਿੱਚ ਗੁਰਮਨਰਾਜ ਸੰਧੂ ਨੇ 96.4% ਨਾਲ਼ ਪਹਿਲਾ ਸਥਾਨ, ਗੁਰਲੀਨ ਸਿੰਘ ਨੇ 94.4% ਨਾਲ਼ ਦੂਜਾ ਅਤੇ ਜਸਮੀਨ ਤੇ ਜੈਸਿਕਾ ਨੇ 92.4% ਨਾਲ਼ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਕਾਮਰਸ ਗਰੁੱਪ ਵਿੱਚ ਮਾਨਵੀ ਸੈਣੀ ਨੇ ਪਹਿਲਾ, ਰਾਜਵੀਰ ਸਿੰਘ ਨੇ ਦੂਜਾ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਪ੍ਰਭਜੋਤ ਕੌਰ ਅਤੇ ਮਮਤਾ ਨੇ ਵੀ 90% ਤੋਂ ਵੱਧ ਅੰਕ ਪ੍ਰਾਪਤ ਕੀਤੇ। ਸਕੂਲ ਦੇ ਸ਼ਾਨਦਾਰ ਨਤੀਜੇ ਲਈ ਪ੍ਰਿੰਸੀਪਲ ਅਤੇ ਸਟਾਫ ਵਲੋਂ ਇਹਨਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਤੇ ਪੁਜੀਸ਼ਨਾਂ ਹਾਸਲ ਕਰਨ ਵਾਲ਼ੇ ਬੱਚਿਆਂ ਦੇ ਮਾਤਾ-ਪਿਤਾ ਵੀ ਹਾਜ਼ਰ ਸਨ।