Tuesday, October 27, 2026
Home Jammu & Kashmir ਅੰਮ੍ਰਿਤਸਰ ਤੋਂ ਕਟੜਾ ਜਾ ਰਹੇ ਯਾਤਰੀਆਂ ਨਾਲ ਵਾਪਰਿਆ ਹਾਦਸਾ, ਇਕੋ ਪਰਿਵਾਰ ਦੇ...

ਅੰਮ੍ਰਿਤਸਰ ਤੋਂ ਕਟੜਾ ਜਾ ਰਹੇ ਯਾਤਰੀਆਂ ਨਾਲ ਵਾਪਰਿਆ ਹਾਦਸਾ, ਇਕੋ ਪਰਿਵਾਰ ਦੇ ਦਸ ਮੈਂਬਰਾਂ ਦੀ ਹੋਈ ਮੌਤ

ਕਟੜਾ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਇਕ ਬੱਸ ਜੰਮੂ-ਕਸ਼ਮੀਰ ਰਾਸ਼ਟਰੀ ਰਾਜਮਾਰਗ ਤੇ ਝੱਜਰ ਕੋਟਲੀ ਨੇੜੇ ਤਿਲਕ ਕੇ ਖਾਈ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਇਕੋ ਪਰਿਵਾਰ ਦੇ 10 ਮੈਂਬਰਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਆਪਣੇ ਬੱਚੇ ਦਾ ਮੁੰਡਨ ਕਰਵਾਉਣ ਲਈ ਮਾਤਾ ਵੈਸ਼ਨੋ ਦੇਵੀ ਜਾ ਰਿਹਾ ਸੀ। ਜੰਮੂ ਦੇ ਡੀਸੀ ਨੇ ਜਾਣਕਾਰੀ ਦਿੱਤੀ ਕਿ ਇਹ ਬੱਸ ਕਟੜਾ ਜਾ ਰਹੀ ਸੀ। ਬੱਸ ਤਿਲਕਣ ਕਾਰਨ ਖਾਈ ਵਿੱਚ ਡਿੱਗ ਪਈ।

Advertisements

ਗੰਭੀਰ ਜ਼ਖ਼ਮੀ ਹੋਏ ਯਾਤਰੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬੱਸ ਵਿੱਚ ਕਰੀਬ 75 ਯਾਤਰੀ ਸਵਾਰ ਸਨ। ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਜਾ ਰਹੀ ਬੱਸ ਜੰਮੂ ਤੋਂ ਕਰੀਬ 30 ਕਿਲੋਮੀਟਰ ਦੂਰ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਤੇ ਤਿਲਕ ਗਈ ਅਤੇ ਪੁਲ ਦੇ ਉੱਪਰੋਂ ਖਾਈ ਵਿੱਚ ਜਾ ਡਿੱਗੀ। ਸਧਾਨਕ ਲੋਕਾਂ ਅਤੇ ਪੁਲਿਸ ਨੇ ਬੱਸ ਵਿੱਚੋਂ ਸਵਾਰੀਆਂ ਨੂੰ ਬਾਹਰ ਕੱਢਿਆ।

LEAVE A REPLY

Please enter your comment!
Please enter your name here