ਪੰਜਾਬੀ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਨਾਲ ਹੋਈ ਲੁੱਟ-ਖੋਹ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਸ਼ਹਿਰ ਦੇ ਰਾਜਪੁਰਾ ਰੋਡ ਤੇ ਸਿਰ ਵਿੱਚ ਸੱਟਾਂ ਮਾਰ ਕੇ ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨਾਲ ਕੀਤੀ ਗਈ ਖੋਹ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਮੁਤਾਬਕ ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੇ 4 ਵਿਦਿਆਰਥੀ 2 ਮੋਟਰਸਾਈਕਲਾਂ ਤੇ ਸਵਾਰ ਹੋ ਕੇ ਜਾ ਰਹੇ ਸਨ।

Advertisements

ਇਸੇ ਦੌਰਾਨ ਪਿੱਛੋਂ 6 ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਵਿਦਿਆਰਥੀਆਂ ਵਿੱਚੋਂ ਇਕ ਦੇ ਸਿਰ ਵਿੱਚ ਡੰਡਾ ਮਾਰਿਆ ਤੇ ਇਕ ਦੀ ਬਾਂਹ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਵਿਦਿਆਰਥੀਆਂ ਦੀ ਜਾਣਕਾਰੀ ਮੁਤਾਬਕ ਉਨ੍ਹਾਂ ਦੇ ਮੋਬਾਇਲ, ਗੱਲ ਵਿੱਚ ਪਾਈ ਚੇਨ, ਚਾਂਦੀ ਦਾ ਕੜਾ ਅਤੇ ਪਰਸ ਤੱਕ ਖੋਹ ਕੇ ਫਰਾਰ ਹੋ ਗਏ। ਸ਼ਹਿਰ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ।

LEAVE A REPLY

Please enter your comment!
Please enter your name here