ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ -ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜੇਲ੍ਹ, ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ।
ਇਸ ਮੌਕੇ ਜੱਜ ਸਾਹਿਬਾਨ ਨੇ ਉਕਤ ਜੇਲ੍ਹ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਇਸ ਮੌਕੇ ਉੱਥੇ ਦਾ ਸਾਰਾ ਸਟਾਫ਼ ਹਾਜ਼ਰ ਸੀ। ਮੈਡਮ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਸਮੇਂ-ਸਮੇਂ ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।  ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫ਼ੋਨ ਨੰਬਰ 0175-2306500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisements

LEAVE A REPLY

Please enter your comment!
Please enter your name here