ਦੁਖਦਾਈ: ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਖੱਡ ਵਿੱਚ ਡਿੱਗੀ, 8 ਲੋਕਾਂ ਦੀ ਮੌਤ

ਰਾਜਸਥਾਨ (ਦ ਸਟੈਲਰ ਨਿਊਜ਼)। ਰਾਜਸਥਾਨ ਦੇ ਝੁੰਝਨੂੰ ਜ਼ਿਲ੍ਹੇ ਵਿੱਚ ਟਰੈਕਟਰ-ਟਰਾਈਲ ਦੇ ਖੱਡ ਵਿੱਚ ਡਿੱਗਣ ਕਾਰਨ 6 ਔਰਤਾਂ ਅਤੇ 2 ਨਾਬਾਲਗਾਂ ਸਮੇਂਤ 8 ਲੋਕਾਂ ਦੀ ਮੌਤ ਹੋ ਗਈ ਅਤੇ 26 ਲੋਕ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਇਹ ਘਟਨਾਂ ਸ਼ਾਮ ਉਸ ਸਮੇਂ ਵਾਪਰੀ ਜਦੋਂ ਲੋਕ ਪਹਾੜੀ ਦੀ ਚੋਟੀ ਤੇ ਸਥਿਤ ਇੱਕ ਮੰਦਰ ਤੋਂ ਪਰਤ ਰਹੇ ਸਨ। ਝੁੰਝੁਨੂੰ ਦੇ ਐਡੀਸ਼ਨਲ ਪੁਲਸ ਸੁਪਰਡੈਂਟ ਤੇਜਪਾਲ ਸਿੰਘ ਨੇ ਕਿਹਾ ਕਿ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਝੁੰਝਨੂੰ ਦੇ ਕਲੈਕਟਰ ਖੁਸ਼ਾਲ ਯਾਦਵ ਤੋਂ ਜਾਣਕਾਰੀ ਮਿਲੀ ਹੈ ਕਿ ਕੁੱਲ 34 ਵਿਅਕਤੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਉਨ੍ਹਾਂ ਵਿੱਚ ਕਰੀਬ 8 ਦੀ ਮੌਤ ਹੋ ਗਈ।

Advertisements

ਉਨ੍ਹਾਂ ਕਿਹਾ ਕਿ ਮ੍ਰਿਤਕਾਂ ਵਿੱਚ 6 ਔਰਤਾਂ ਅਤੇ 2 ਨਾਬਾਲਗ ਸ਼ਾਮਲ ਹਨ। ਪੁਲਿਸ ਨੇ ਕਿਹਾ ਕਿ ਪੀੜਤ ਮਾਨਤਾ ਮੰਦਿਰ ਤੋਂ ਪਰਤ ਰਹੇ ਸਨ, ਜਿੱਥੇ ਇਕ ਧਾਰਮਿਕ ਪ੍ਰੋਗਰਾਮ ਆਯੋਜਿਤ ਦੀ ਦੂਰੀ ਤੇ ਹੋਈ। ਯਾਦਵ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਡਰਾਈਵਰ ਨੇ ਟਰੈਕਟਰ-ਟਰਾਲੀ ਤੋਂ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਉਹ ਖੰਭੇ ਨਾਲ ਟੱਕਰ ਕੇ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਖ਼ ਜਤਾਇਆ ਤੇ ਮੁਆਵਜ਼ੇ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਹੈ ਕਿ ਰਾਸ਼ਟਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਮੁਆਵਜ਼ਾ ਰਾਸ਼ੀ ਹਰੇਕ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

LEAVE A REPLY

Please enter your comment!
Please enter your name here