ਕੈਬਨਿਟ ਵਿੱਚ ਸ਼ਾਮਿਲ ਹੋਏ ਵਿਧਾਇਕ ਬਲਕਾਰ ਸਿੰਘ ਤੇ ਗੁਰਮੀਤ ਸਿੰਘ ਨੇ ਚੁੱਕੀ ਸਹੁੰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਨੇ ਫਿਰ ਇੱਕ ਵਾਰ ਆਪਣੀ ਕੈਬੇਨਿਟ ਦਾ ਵਿਸਥਾਰ ਕੀਤਾ ਹੈ। ਸਾਬਕਾ ਡੀਸੀਪੀ ਬਲਕਾਰ ਸਿੰਘ, ਕਰਤਾਰਪੁਰ ਤੋਂ ਵਿਧਾਇਕ ਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।

Advertisements

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਪੁੱਜੇ ਅਤੇ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਵਜਾਰਤ ਵਿੱਚ ਮੁੱਖ ਮਤੰਰੀ ਤੋਂ ਇਲਾਵਾ 17 ਵਜ਼ੀਰ ਬਣਾਏ ਜਾਣ ਦੀ ਵਿਵਸਥਾ ਹੈ ਅਤੇ ਇਸ ਵੇਲੇ ਵਜਾਰਤ ਵਿੱਚ 14 ਮੰਤਰੀ ਹਨ।

LEAVE A REPLY

Please enter your comment!
Please enter your name here