ਜਲ ਸ਼ਕਤੀ ਕੇਂਦਰ ਵਲੋਂ ਸਨਾਤਨ ਧਰਮ ਕਾਲਜ ਵਿਖੇ ਪਾਣੀ ਦੀ ਸੰਭਾਲ ਵਿਸ਼ੇ ’ਤੇ ਸੈਮੀਨਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਲ ਸ਼ਕਤੀ ਕੇਂਦਰ, ਹੁਸ਼ਿਆਰਪੁਰ ਵਲੋਂ ਸਨਾਤਨ ਧਰਮ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ, ਜਨਰਲ ਸਕੱਤਰ ਤਿਲਕ ਰਾਜ ਸ਼ਰਮਾ ਕਾਰਜਕਾਰੀ ਪ੍ਰਿੰਸੀਪਲ ਪ੍ਰਸ਼ਾਂਤ ਸੇਠੀ ਅਤੇ ਸਕੂਲ ਪ੍ਰਿੰਸੀਪਲ ਡਾ. ਰਾਧਿਕਾ ਰਤਨ ਦੀ ਅਗਵਾਈ ਵਿੱਚ ਸਨਾਤਨ ਧਰਮ ਕਾਲਜ ਅਤੇ ਸਨਾਤਨ ਧਰਮ ਕਾਲਜੀਏਟ ਪੰਡਿਤ ਅੰਮ੍ਰਿਤ ਅਨੰਦ ਮੈਮੋਰੀਅਲ ਸੀ. ਸੈ. ਸਕੂਲ ਦੇ ਸਾਇਕੋਲੋਜੀ, ਐੱਨ.ਐੱਸ.ਐੱਸ, ਬਾਇਓਟੈਕਨਾਲੌਜੀ ਵਿਭਾਗ ਦੇ ਸਹਿਯੋਗ ਨਾਲ ਪਾਣੀ ਦੀ ਸੰਭਲ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਸੰਜੀਵ ਸ਼ਰਮਾ, ਡਾਇਰੈਕਟਰ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸਟ, ਸ਼ੇਖਰ ਲਾਂਬਾ, ਪ੍ਰੋਜੈਕਟਰ ਐਗਜ਼ੀਕਿਊਟਿਵ, ਜਲ ਸ਼ਕਤੀ ਕੇਂਦਰ, ਹੁਸ਼ਿਆਰਪੁਰ ਨੇ ਵਕਤਾ ਦੇ ਤੌਰ ’ਤੇ ਸ਼ਿਰਕਤ ਕੀਤੀ।

Advertisements

ਇਸ ਉਪਰੰਤ ਸੈਮੀਨਾਰ ਦੇ ਮੁੱਖ ਵਕਤਾ ਸੰਜੀਵ ਸ਼ਰਮਾ ਨੇ ਪਾਣੀ ਦੀ ਸਾਂਭ-ਸੰਭਾਲ ਦੇ ਸਬੰਧ ਵਿੱਚ ਮਹੱਤਵਪੂਰਣ ਜਾਣਕਾਰੀ ਦਿੱਤੀ ਅਤੇ ਭਵਿੱਖ ਲਈ ਪਾਣੀ ਨੂੰ ਬਚਾਉਣ ਦੀਆਂ ਵੱਖ-ਵੱਖ ਤਕਨੀਕਾਂ ਦੀ ਲੋੜ ’ਤੇ ਜ਼ੋਰ ਦਿੱਤਾ। ਇਸਦੇ ਨਾਲ ਹੀ ਸ਼ੇਖਰ ਲਾਂਬਾ ਅਤੇ ਕਾਲਜ ਐੱਨ. ਐੱਸ. ਐੱਸ ਪ੍ਰੋਗਰਾਮ ਅਫਸਰ ਡਾ. ਗੁਰਚਰਨ ਸਿੰਘ ਨੇ ਵੀ ਪਾਣੀ ਦੇ ਭਵਿੱਖਮੁਖੀ ਸੰਕਟ ਅਤੇ ਪਾਣੀ ਦੀ ਸਾਂਭ-ਸੰਭਾਲ ਦੇ ਸਬੰਧ ਵਿੱਚ ਮਹੱਤਵਪੂਰਣ ਗੱਲਾਂ ਕੀਤੀਆਂ ਅਤੇ ਸਭਨਾਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਲਈੰ ਅਪੀਲ ਕੀਤੀ। ਇਸ ਮੌਕੇ ਪਾਣੀ ਦੀ ਸੰਭਾਲ ਅਤੇ ਵਾਤਾਵਰਣ ਚੇਤਨਾ ਵਿਸ਼ੇ ’ਤੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਅਤੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here